17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2025

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ ਸੁਰੱਖਿਅਤ ਕੀਤੇ, ਲੈਂਡ ਪੂਲਿੰਗ ਸਕੀਮ ਲਈ ਵਾਪਸ - ਅੰਮ੍ਰਿਤਪਾਲ ਸਿੰਘ

ਜਲੰਧਰ, 12 ਅਗਸਤ-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵਲੋਂ...

Ad Position 21
No active advertisement
ਅਜੀਤ ਡੈਸਕ 12-08-2025

ਜਲੰਧਰ, 12 ਅਗਸਤ-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਸਕੀਮ ਵਾਪਸ ਲੈਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਲੋਕ-ਕੇਂਦਰਿਤ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ, ਜੋ ਕਿ ਪੰਜਾਬ ਦੇ ਕਿਸਾਨਾਂ ਦੀ ਇੱਜ਼ਤ, ਹੱਕ ਅਤੇ ਰੋਜ਼ੀ-ਰੋਟੀ ਦੀ ਪੂਰੀ ਰੱਖਿਆ ਕਰਦਾ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਹੀ ਮਾਨ ਸਰਕਾਰ ਅਤੇ ਪਿਛਲੀਆਂ ਕਿਸਾਨ ਵਿਰੋਧੀ ਸਰਕਾਰਾਂ ਵਿਚ ਅਸਲ ਫ਼ਰਕ ਹੈ। ਪੁਰਾਣੀਆਂ ਸਰਕਾਰਾਂ ਜ਼ਮੀਨ ਮਾਫ਼ੀਆ ਅਤੇ ਵੱਡੇ ਕਾਰਪੋਰੇਟ ਬਿਲਡਰਾਂ ਅੱਗੇ ਝੁਕਦੀਆਂ ਸਨ ਪਰ ਸਾਡੀ ਸਰਕਾਰ ਲੋਕਾਂ ਦੀ ਆਵਾਜ਼ ਸੁਣਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਪੱਕੇ ਫ਼ੈਸਲੇ ਲੈਂਦੀ ਹੈ।

ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਵਾਪਸੀ ਨਾਲ ਸਪੱਸ਼ਟ ਸੁਨੇਹਾ ਗਿਆ ਹੈ ਕਿ ਵਿਕਾਸ ਦੇ ਨਾਂਅ ’ਤੇ ਕਿਸਾਨਾਂ ਦੀ ਜ਼ਮੀਨ ਲੁੱਟਣ ਦਾ ਦੌਰ ਹੁਣ ਖ਼ਤਮ ਹੋ ਗਿਆ ਹੈ। ਕੋਈ ਵੀ ਕਿਸਾਨ ਆਪਣੀ ਜ਼ਮੀਨ ਦਾ ਇਕ ਇੰਚ ਵੀ ਜ਼ਬਰਦਸਤੀ ਨਹੀਂ ਦੇਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਲੋਕਾਂ ਦਾ ਹੈ, ਨਾ ਕਿ ਕੁਝ ਗਿਣਤੀ ਦੇ ਭ੍ਰਿਸ਼ਟ ਲਾਭਖੋਰੀਆਂ ਦਾ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਪੰਜਾਬ ਦਾ ਹਰ ਵਿਕਾਸ ਪਾਰਦਰਸ਼ਤਾ, ਇਨਸਾਫ਼ ਅਤੇ ਸਾਰੇ ਹਿੱਸੇਦਾਰਾਂ ਦੀ ਰਜ਼ਾਮੰਦੀ ਦੇ ਆਧਾਰ ’ਤੇ ਹੋਵੇਗਾ ਤਾਂ ਜੋ ਕਿਸਾਨ ਸੂਬੇ ਦੀ ਤਰੱਕੀ ਦੇ ਕੇਂਦਰ ਵਿਚ ਰਹਿਣ। ਇਹ ਫ਼ੈਸਲਾ ਕਿਸਾਨਾਂ ਦੀ ਜਿੱਤ ਹੈ। ਉਨ੍ਹਾਂ ਲੋਕਾਂ ਲਈ ਕਰਾਰੀ ਹਾਰ ਹੈ ਜੋ ਲੁੱਟ ’ਤੇ ਫਲ-ਫੁੱਲ ਰਹੇ ਸਨ ਅਤੇ ਇਹ ਐਲਾਨ ਹੈ ਕਿ ਹੁਣ ਪੰਜਾਬ ਦੇ ਸਰੋਤ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਨੂੰ ਨਹੀਂ ਵੇਚੇ ਜਾਣਗੇ। 

Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਠੇਕੇ 'ਤੇ ਗ੍ਰਨੇਡ ਸੁੱਟਣ ਵਾਲਿਆਂ ਦਾ ਐਨਕਾਊਂਟਰ, 3 ਕਾਬੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਕੀਤਾ ਨਿਯੁਕਤ
Ad Position 24