17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2025

ਰਾਜਸਥਾਨ: ਨੈਸ਼ਨਲ ਹਾਈਵੇਅ ’ਤੇ ਭਿਆਨਕ ਹਾਦਸਾ, 11 ਮੌਤਾਂ

ਜੈਪੁਰ, 13 ਅਗਸਤ- ਰਾਜਸਥਾਨ ਦੇ ਦੌਸਾ ਵਿਚ ਪਿਕਅੱਪ-ਕੰਟੇਨਰ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ 7 ਬੱਚੇ ਅਤੇ 4 ਔਰਤਾਂ ਸ਼ਾਮਿਲ ਹਨ। ਸਾਰੇ ਉੱਤਰ ਪ੍ਰਦੇਸ਼....

Ad Position 21
No active advertisement
ਅਜੀਤ ਡੈਸਕ 13-08-2025

ਜੈਪੁਰ, 13 ਅਗਸਤ- ਰਾਜਸਥਾਨ ਦੇ ਦੌਸਾ ਵਿਚ ਪਿਕਅੱਪ-ਕੰਟੇਨਰ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ 7 ਬੱਚੇ ਅਤੇ 4 ਔਰਤਾਂ ਸ਼ਾਮਿਲ ਹਨ। ਸਾਰੇ ਉੱਤਰ ਪ੍ਰਦੇਸ਼ ਦੇ ਏਟਾਹ ਦੇ ਰਹਿਣ ਵਾਲੇ ਹਨ। ਪੁਲਿਸ ਅਨੁਸਾਰ ਇਹ ਹਾਦਸਾ ਅੱਜ ਸਵੇਰੇ 3.30 ਵਜੇ ਦੇ ਕਰੀਬ ਸੈਂਥਲ ਥਾਣਾ ਖੇਤਰ ਦੇ ਬਾਪੀ ਪਿੰਡ ਵਿਚ ਵਾਪਰਿਆ। ਪਿਕਅੱਪ ਵਿਚ ਸਵਾਰ ਸਾਰੇ ਲੋਕ ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ।

ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ 20 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ ਤੇ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਸਥਾਨਕ ਪੁਲਿਸ ਅਤੇ ਦੌਸਾ ਪ੍ਰਸ਼ਾਸਨ ਨੇ ਜ਼ਖਮੀਆਂ ਨੂੰ ਨੇੜਲੇ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਦੌਸਾ ਦੇ ਕੁਲੈਕਟਰ ਦੇਵੇਂਦਰ ਕੁਮਾਰ ਅਤੇ ਪੁਲਿਸ ਸੁਪਰਡੈਂਟ ਸਾਗਰ ਰਾਣਾ ਵੀ ਤੁਰੰਤ ਮੌਕੇ ’ਤੇ ਪਹੁੰਚ ਗਏ। ਦੌਸਾ ਦੇ ਐਸ.ਪੀ. ਨੇ ਦੱਸਿਆ ਕਿ ਇਹ ਹਾਦਸਾ ਰਾਤ 3:30 ਤੋਂ 4 ਵਜੇ ਦੇ ਵਿਚਕਾਰ ਹੋਇਆ। ਸਾਰੇ ਮ੍ਰਿਤਕ ਉੱਤਰ ਪ੍ਰਦੇਸ਼ ਦੇ ਏਟਾਹ ਜ਼ਿਲ੍ਹੇ ਦੇ ਰਹਿਣ ਵਾਲੇ ਸਨ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਗੋਬਿੰਦ ਘਾਟ ’ਤੇ ਰੋਕੀ ਸੰਗਤ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਦੀ ਮਿਲੀ ਆਗਿਆ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24