16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2025

ਐਡਵੋਕੇਟ ਧਾਮੀ ਵਲੋਂ ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਨਿੰਦਾ

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਅੰਦਰ ਕੈਲੀਫੋਰਨੀਆ ਦੇ ਨਾਰਥ ਹਾਲੀਵੁੱਡ ਵਿਚ....

Ad Position 21
repet_subhas-goyals [Copy P29]
ਅਜੀਤ ਡੈਸਕ 13-08-2025

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਅੰਦਰ ਕੈਲੀਫੋਰਨੀਆ ਦੇ ਨਾਰਥ ਹਾਲੀਵੁੱਡ ਵਿਚ ਸ. ਹਰਪਾਲ ਸਿੰਘ ਨਾਂਅ ਦੇ ਇਕ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੈਲੀਫੋਰਨੀਆ ਵਿਚ ਸਿੱਖ ਬਜ਼ੁਰਗ ’ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦੇਣ ਦੀ ਖ਼ਬਰ ਮੰਦਭਾਗੀ ਹੈ।

ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਦੇਸ਼ਾਂ ਅੰਦਰ ਸਿੱਖ ਉੱਚ ਪਦਵੀਆਂ ’ਤੇ ਕਾਰਜ ਕਰ ਰਹੇ ਹਨ ਅਤੇ ਉਹ ਜਿਸ ਵੀ ਖਿੱਤੇ ਵਿਚ ਵੱਸੇ ਹਨ, ਉਨ੍ਹਾਂ ਨੇ ਉਥੋਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵਿਰੁੱਧ ਅਜਿਹੀਆਂ ਨਫ਼ਰਤੀ ਘਟਨਾਵਾਂ ਵਾਪਰਣ ਨਾਲ ਕੌਮ ਅੰਦਰ ਰੋਸ ਪੈਦਾ ਹੋਣਾ ਕੁਦਰਤੀ ਹੈ।


ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਦਾ ਭਲਾ ਚਾਹੁਣ ਵਾਲੇ ਸਿੱਖਾਂ ’ਤੇ ਵਿਦੇਸ਼ਾਂ ’ਚ ਨਸਲੀ ਹਮਲੇ ਹੋਣਾ ਬਹੁਤ ਮੰਦਭਾਗੇ ਹਨ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕਰਨਗੇ ਰੂਸ ਦਾ ਦੌਰਾ ਅਗਲੀ ਖ਼ਬਰ ਸੜਕ ਜਾਮ ਕਰਨ ਆਏ ਹੋਮਗਾਰਡ ਦੇ 15 ਦਰਜ਼ਨ ਜਵਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
Ad Position 24