16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2025

ਪੁਲਿੰਗ ਸਕੀਮ ਨੂੰ ਕੈਬਿਨਟ ਦੁਆਰਾ ਰੱਦ ਕਰਵਾਉਣ ਲਈ 24 ਅਗਸਤ ਨੂੰ ਸਮਰਾਲਾ ਵਿਖੇ ਕੀਤੀ ਜਾਵੇਗੀ ਵਿਸ਼ਾਲ ਰੈਲੀ - ਬੀ. ਕੇ. ਯੂ. ਕਾਦੀਆਂ

ਫ਼ਾਜ਼ਿਲਕਾ, 13 ਅਗਸਤ (ਬਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮਹੀਨਾ ਵਾਰ ਮੀਟਿੰਗ ਫ਼ਾਜ਼ਿਲਕਾ ਦੇ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਕੀਤੀ ਗਈ, ਜਿਸ ਵਿਚ....

Ad Position 21
repet_subhas-goyals [Copy P29]
ਅਜੀਤ ਡੈਸਕ 13-08-2025

ਫ਼ਾਜ਼ਿਲਕਾ, 13 ਅਗਸਤ (ਬਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮਹੀਨਾ ਵਾਰ ਮੀਟਿੰਗ ਫ਼ਾਜ਼ਿਲਕਾ ਦੇ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਕੀਤੀ ਗਈ, ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ ਅਹੁਦੇਦਾਰਾਂ ਅਤੇ ਕਿਸਾਨ ਮੈਂਬਰਾਂ ਵਲੋਂ ਹਿੱਸਾ ਲਿਆ ਗਿਆ। ਇਸ ਮਹੀਨਾਵਾਰ ਮੀਟਿੰਗ ਦੇ ਵਿਚ ਬੀ. ਕੇ. ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਅਰਨੀਵਾਲਾ ਅਤੇ ਸੂਬਾ ਪ੍ਰੈੱਸ ਸਕੱਤਰ ਮਾਸਟਰ ਬੂਟਾ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਦੀ ਇਸ ਮੀਟਿੰਗ ਵਿਚ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੀ ਕਿਸਾਨ ਅਤੇ ਮਜ਼ਦੂਰ ਨੂੰ ਮਾਰਨ ਵਾਸਤੇ ਬਣਾਈ ਲੈਂਡ ਪੁਲਿੰਗ ਸਕੀਮ ਦੀ ਨਿਖੇਧੀ ਕੀਤੀ ਗਈ।

ਨਾਲ ਹੀ ਉਨ੍ਹਾਂ ਕਿਹਾ ਕਿ 24 ਅਗਸਤ ਤੋਂ ਪਹਿਲਾਂ ਜੇਕਰ ਪੰਜਾਬ ਸਰਕਾਰ ਵਲੋਂ ਕੈਬਿਨਟ ਰਾਹੀਂ ਇਸ ਸਕੀਮ ਨੂੰ ਰੱਦ ਨਹੀਂ ਕੀਤਾ ਜਾਂਦਾ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ 24 ਅਗਸਤ ਨੂੰ ਸਮਰਾਲਾ ਵਿਖੇ ਵੱਡੀ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਵਲੋਂ ਇਸ ਮੀਟਿੰਗ ਵਿਚ ਜ਼ਿਲ੍ਹੇ ਵਿਚ ਹੜਾਂ ਨਾਲ ਖ਼ਰਾਬ ਹੋਈ ਕਿਸਾਨਾਂ ਦੀ ਫ਼ਸਲ ਦੀ ਸੂਬਾ ਸਰਕਾਰ ਵਲੋਂ ਗਿਰਦਾਵਰੀ ਕਰਾ ਕੇ ਉਨ੍ਹਾਂ ਨੂੰ ਬਣਦਾ ਉਚਿੱਤ ਮੁਆਵਜ਼ਾ ਫੌਰੀ ਤੌਰ ’ਤੇ ਦੇਣ ਮੁੱਦਾ ਵੀ ਚੁੱਕਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਣਹਾਨੀ ਕੇਸ 'ਚ ਹਾਈ ਕੋਰਟ ਤੋਂ ਮਿਲੀ ਅੰਤਰਿਮ ਰਾਹਤ ਅਗਲੀ ਖ਼ਬਰ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕਰਨਗੇ ਰੂਸ ਦਾ ਦੌਰਾ
Ad Position 24