23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਮੁੜ ਸੁਣਵਾਈ ਮੁਲਤਵੀ

ਐੱਸ. ਏ. ਐੱਸ. ਨਗਰ, 13 ਅਗਸਤ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ...

Ad Position 21
No active advertisement
ਅਜੀਤ ਡੈਸਕ 13-08-2025

ਐੱਸ. ਏ. ਐੱਸ. ਨਗਰ, 13 ਅਗਸਤ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਦੋ ਘੰਟਿਆਂ ਤੋਂ ਵੱਧ ਦਲੀਲਾਂ ਸੁਣਨ ਤੋਂ ਬਾਅਦ ਸੁਣਵਾਈ ਅਦਾਲਤ ਨੇ ਮੁੜ ਤੋਂ ਕੱਲ੍ਹ ਲਈ ਰਾਖਵੀਂ ਰੱਖ ਲਈ ਹੈ। ਇਸ ਮੌਕੇ ਅਦਾਲਤ ਵਿਖੇ ਸਰਕਾਰੀ ਧਿਰ ਦੀ ਤਰਫੋਂ ਵਿਸ਼ੇਸ਼ ਸਰਕਾਰੀ ਵਕੀਲ ਪ੍ਰੀਤ ਇੰਦਰ ਪਾਲ ਸਿੰਘ ਅਤੇ ਫੈਰੀ ਸੋਫਤ ਪੇਸ਼ ਹੋਏ, ਜਦਕਿ ਬਚਾਅ ਧਿਰ ਦੀ ਤਰਫ ਤੋਂ ਵਕੀਲ ਡੀ. ਐਸ. ਸੋਬਤੀ, ਐੱਚ. ਐਸ. ਧਨੋਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਅਗਵਾਈ ਕੀਤੀ।

ਜ਼ਿਕਰਯੋਗ ਹੈ ਕਿ ਅਦਾਲਤ ਨੇ ਦੋਵਾਂ ਧਿਰਾਂ ਨੂੰ ਇਸ ਮਾਮਲੇ ਉਤੇ ਕੱਲ੍ਹ ਨੂੰ ਦਲੀਲਾਂ ਖਤਮ ਕਰਨ ਲਈ ਕਿਹਾ ਹੈ ਤਾਂ ਜੋ ਅਦਾਲਤ ਉਕਤ ਮਾਮਲੇ ਉਤੇ ਫੈਸਲਾ ਸੁਣਾ ਸਕੇ। ਅਦਾਲਤ ਵਿਖੇ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਵੀ ਮੌਜੂਦ ਰਹੇ। 

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਨਿਗਰਾਨ ਵਲੋਂ ਜੇਲ੍ਹ ਦਾ ਦੌਰਾ ਅਗਲੀ ਖ਼ਬਰ ਗੁੱਜਰਵਾਲ ਦੇ 18 ਸਾਲਾ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਨਾਲ ਮੌਤ
Ad Position 24