23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2025

13 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਟੈਕਸੀ ਚਾਲਕ ਕਾਬੂ

ਮਾਛੀਵਾੜਾ ਸਾਹਿਬ, 13 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 13 ਪੇਟੀਆਂ ਨਾਜਾਇਜ਼...

Ad Position 21
No active advertisement
ਅਜੀਤ ਡੈਸਕ 13-08-2025

ਮਾਛੀਵਾੜਾ ਸਾਹਿਬ, 13 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 13 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਚ.ਓ. ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਐਕਸਾਇਜ਼ ਵਿਭਾਗ ਦੇ ਇੰਸਪੈਕਟਰ ਅਮਿਤ ਗੋਇਲ ਅਤੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਵਲੋਂ ਪਾਰਟੀ ਸਮੇਤ ਸਾਂਝੇ ਰੂਪ ਵਿਚ ਗੜੀ ਤਰਖਾਣਾ ਦੇ ਨਹਿਰ ਪੁਲ ਨੇੜੇ ਨਾਕਾ ਲਗਾਇਆ ਹੋਇਆ ਸੀ। ਉਨ੍ਹਾਂ ਨੂੰ ਚਮਕੌਰ ਸਾਹਿਬ ਵਲੋਂ ਕਾਰ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਅਤੇ ਪੁਲਿਸ ਦੇਖ ਕੇ ਚਾਲਕ ਗੱਡੀ ਭਜਾਉਣ ਲੱਗਾ ਪਰ ਬੈਰੀਕੇਡ ਦੀ ਮਦਦ ਨਾਲ ਉਸ ਨੂੰ ਰੋਕ ਲਿਆ ਗਿਆ। ਕਾਰ ਚਾਲਕ ਨੇ ਆਪਣਾ ਨਾਮ ਸਿਕੰਦਰ ਸਿੰਘ ਦੱਸਿਆ ਅਤੇ ਜਦੋਂ ਉਸ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ’ਚੋਂ ਵੱਖ-ਵੱਖ ਬਰਾਂਡਾਂ ਦੀਆਂ 13 ਪੇਟੀਆਂ ਸ਼ਰਾਬ ਮਿਲੀਆਂ। ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।  

Ad Position 22
No active advertisement
ਪਿਛਲੀ ਖ਼ਬਰ ਭੇਤਭਰੀ ਹਾਲਤ 'ਚ ਦਰੱਖ਼ਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਵਿਦੇਸ਼ੀ ਵਿਦਿਆਰਥੀ 'ਤੇ ਜਾਨਲੇਵਾ ਹਮਲਾ
Ad Position 24