16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2025

ਭੇਤਭਰੀ ਹਾਲਤ 'ਚ ਦਰੱਖ਼ਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼

ਕਪੂਰਥਲਾ, 13 ਅਗਸਤ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਵਿਖੇ ਰਿਹਾਇਸ਼ੀ ਕੁਆਰਟਰਾਂ...

Ad Position 21
repet_subhas-goyals [Copy P29]
ਅਜੀਤ ਡੈਸਕ 13-08-2025

ਕਪੂਰਥਲਾ, 13 ਅਗਸਤ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਵਿਖੇ ਰਿਹਾਇਸ਼ੀ ਕੁਆਰਟਰਾਂ ਦੇ ਪਿਛਲੇ ਪਾਸੇ ਜੰਗਲ ਵਿਚ ਭੇਤਭਰੀ ਹਾਲਤ ਵਿਚ ਇਕ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ। ਜਾਣਕਾਰੀ ਦਿੰਦਿਆਂ ਭੁਲਾਣਾ ਚੌਕੀ ਇੰਚਾਰਜ ਏ.ਐਸ.ਆਈ. ਦਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਦੇਰ ਰਾਤ ਸੂਚਨਾ ਮਿਲੀ ਸੀ ਕਿ ਜੰਗਲ ਵਿਚ ਇਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਹੈ। ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ, ਜਿਸ ਦੀ ਸ਼ਨਾਖਤ ਸ਼ਨੀ ਦੇਵ ਯਾਦਵ ਪੁੱਤਰ ਸ਼ਿਵ ਦੇਵ ਯਾਦਵ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੋ ਦਿਨ ਪਹਿਲਾਂ ਹੀ ਕਠੂਆ ਜੰਮੂ ਤੋਂ ਲੇਬਰ ਦਾ ਕੰਮ ਕਰਨ ਲਈ ਠੇਕੇਦਾਰ ਨਾਲ ਆਰ.ਸੀ.ਐਫ. ਵਿਖੇ ਆਇਆ ਸੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਪਹੁੰਚਣ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਲੋਪੋਕੇ ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ 13 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਟੈਕਸੀ ਚਾਲਕ ਕਾਬੂ
Ad Position 24