16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2025

ਲੋਪੋਕੇ ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਕਾਬੂ

ਚੋਗਾਵਾਂ/ ਅੰਮ੍ਰਿਤਸਰ, 13 ਅਗਸਤ (ਗੁਰਵਿੰਦਰ ਸਿੰਘ ਕਲਸੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ...

Ad Position 21
repet_subhas-goyals [Copy P29]
ਅਜੀਤ ਡੈਸਕ 13-08-2025

ਚੋਗਾਵਾਂ/ ਅੰਮ੍ਰਿਤਸਰ, 13 ਅਗਸਤ (ਗੁਰਵਿੰਦਰ ਸਿੰਘ ਕਲਸੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਨਿੰਦਰ ਸਿੰਘ (ਆਈ.ਪੀ.ਐਸ.), ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਅਤੇ ਇੰਦਰਜੀਤ ਸਿੰਘ ਡੀ.ਐਸ.ਪੀ. ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਹੈਰੋਇਨ, ਹਜ਼ਾਰਾਂ ਦੀ ਡਰੱਗ ਮਨੀ, ਇਕ ਐਕਟਿਵਾ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਇੰਦਰਜੀਤ ਸਿੰਘ ਡੀ.ਐਸ.ਪੀ ਨੇ ਦੱਸਿਆ ਕਿ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਤੇ ਪੁਲਿਸ ਪਾਰਟੀ ਵਲੋਂ ਮੋੜ ਪਿੰਡ ਸ਼ਹੂਰਾ ਵਿਖੇ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਕਿ ਪਿੰਡ ਸ਼ਹੂਰਾ ਵਾਲੀ ਸਾਈਡ ਤੋਂ ਇਕ ਵਿਅਕਤੀ ਐਕਟਿਵਾ ਉਤੇ ਸਵਾਰ ਹੋ ਕੇ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ ਉਤੇ ਰੋਕ ਕੇ ਜਦੋਂ ਨਾਮ/ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਹਰਪ੍ਰੀਤ ਸਿੰਘ ਉਰਫ ਸੂਰਜ ਵਾਸੀ ਮੁਹੱਲਾ ਨੱਥੂਆਣਾ ਜੰਡਿਆਲਾ ਗੁਰੂ ਦੱਸਿਆ ਅਤੇ ਚੈਕਿੰਗ ਕਰਨ ਉਤੇ ਉਸ ਕੋਲੋਂ 258 ਗ੍ਰਾਮ ਹੈਰੋਇਨ, 40,000 ਡਰੱਗ ਮਨੀ ਬਰਾਮਦ ਹੋਈ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀ ਖਿਲਾਫ  ਮੁਕੱਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਉਕਤ ਗ੍ਰਿਫਤਾਰ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਅਵੇਗੀ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਰਾਮਪੁਰ ਖੇਤਰ ਦੇ ਨੰਤੀ 'ਚ ਬੱਦਲ ਫੱਟਿਆ ਅਗਲੀ ਖ਼ਬਰ ਭੇਤਭਰੀ ਹਾਲਤ 'ਚ ਦਰੱਖ਼ਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼
Ad Position 24