23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2025

ਬਜ਼ੁਰਗ ਵਿਅਕਤੀ ਤੋਂ ਇਕ ਲੱਖ ਰੁਪਏ ਦਾ ਚੈੱਕ ਤੇ ਨਕਦੀ ਖੋਹ ਕੇ ਨਕਾਬਪੋਸ਼ ਫਰਾਰ

ਭੁਲੱਥ, 13 ਅਗਸਤ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਦੇ ਵਸਨੀਕ ਅਜੀਤ ਸਿੰਘ ਪੁੱਤਰ ਅਮਰ ਸਿੰਘ ਜੋ...

Ad Position 21
No active advertisement
ਅਜੀਤ ਡੈਸਕ 13-08-2025

ਭੁਲੱਥ, 13 ਅਗਸਤ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਦੇ ਵਸਨੀਕ ਅਜੀਤ ਸਿੰਘ ਪੁੱਤਰ ਅਮਰ ਸਿੰਘ ਜੋ ਕਿ ਸਵੇਰੇ 10 ਵਜੇ ਦੇ ਕਰੀਬ ਭੁਲੱਥ ਤੋਂ ਨਾਲ ਲੱਗਦੇ ਪਿੰਡ ਅਖਾੜਾ ਨਜ਼ਦੀਕ ਆਪਣੇ ਸਕੂਟਰ ਉਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਭੁਲੱਥ ਵਾਲੀ ਸਾਈਡ ਤੋਂ ਦੋ ਨਕਾਪੋਸ਼ ਲੁਟੇਰੇ ਜਿਨ੍ਹਾਂ ਦੇ ਮੂੰਹ ਕੱਪੜੇ ਨਾਲ ਬੰਨ੍ਹੇ ਹੋਏ ਸਨ, ਉਨ੍ਹਾਂ ਪਿੱਛੇ-ਪਿੱਛੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਜਾ ਰਹੇ ਸਨ, 78 ਸਾਲਾ ਬਜ਼ੁਰਗ ਵਿਅਕਤੀ ਅਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਨਕਾਬਪੋਸ਼ ਵਿਅਕਤੀਆਂ ਨੇ ਆਪਣਾ ਮੋਟਰਸਾਈਕਲ ਉਸ ਦੇ ਸਕੂਟਰ ਅੱਗੇ ਲਗਾ ਕੇ ਰੋਕ ਕੇ ਦਾਤਰ ਕੱਢ ਕੇ ਪੈਸਿਆਂ ਦੀ ਮੰਗ ਕੀਤੀ ਤੇ ਉਨ੍ਹਾਂ ਦੀ ਜੇਬ ਵਿਚੋਂ ਪਰਸ ਕੱਢ ਕੇ ਫਰਾਰ ਹੋ ਗਏ। ਬਜ਼ੁਰਗ ਵਿਅਕਤੀ ਅਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਸ ਵਿਚ 1500 ਰੁਪਏ ਨਕਦੀ ਤੇ ਇਕ ਲੱਖ ਰੁਪਏ ਦਾ ਚੈੱਕ ਤੇ ਆਧਾਰ ਕਾਰਡ ਸੀ, ਜੋ ਲੁਟੇਰੇ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਥਾਣਾ ਭੁਲੱਥ ਤੇ ਥਾਣਾ ਭੋਗਪੁਰ ਵਿਖੇ ਇਤਲਾਹ ਦਿੱਤੀ ਗਈ ਹੈ।  

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਤੋਂ ਪੰਜਾਬ ਭਰ 'ਚ ਬੱਸਾਂ ਦਾ ਹੋਵੇਗਾ ਚੱਕਾ ਜਾਮ- ਰੇਸ਼ਮ ਸਿੰਘ ਗਿੱਲ ਅਗਲੀ ਖ਼ਬਰ ਬੀ.ਐਸ.ਐਫ. ਗਰੁੱਪ ਬੀ ਤੇ ਸੀ ਦੇ ਕਰਮਚਾਰੀਆਂ ਦੀ ਪਹਿਲੀ ਕੇਡਰ ਸਮੀਖਿਆ ਨੂੰ ਮਨਜ਼ੂਰੀ
Ad Position 24