16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2025

ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ਨੂੰ ਕੱਲ੍ਹ ਮੁੜ ਲੱਗਣਗੀਆਂ ਬਰੇਕਾਂ

ਅੰਮ੍ਰਿਤਸਰ, 13 ਅਗਸਤ (ਗਗਨਦੀਪ ਸ਼ਰਮਾ)-ਸਰਕਾਰ ਅਤੇ ਮੈਨੇਜਮੈਂਟ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ...

Ad Position 21
repet_subhas-goyals [Copy P29]
ਅਜੀਤ ਡੈਸਕ 13-08-2025

ਅੰਮ੍ਰਿਤਸਰ, 13 ਅਗਸਤ (ਗਗਨਦੀਪ ਸ਼ਰਮਾ)-ਸਰਕਾਰ ਅਤੇ ਮੈਨੇਜਮੈਂਟ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ’ਤੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਕੱਲ੍ਹ 14 ਅਗਸਤ ਨੂੰ ਮੁੜ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੇ ਚਲਦਿਆਂ ਭਲਕੇ ਸੂਬੇ ਭਰ ’ਚ ਸਰਕਾਰੀ ਬੱਸਾਂ ਦੀਆਂ ਪਹਿਲੇ ਟਾਈਮ ਤੋਂ ਬਰੇਕਾਂ ਲੱਗ ਜਾਣਗੀਆਂ।

ਸੂਬਾ ਜੁਆਇੰਟ ਸਕੱਤਰ ਜੋਧ ਸਿੰਘ ਨੇ ਇਹ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੇ ਹੜਤਾਲ ’ਤੇ ਰਹਿਣ ਦੀ ਸੂਰਤ ’ਚ ਪੱਕੇ ਮੁਲਾਜ਼ਮ ਹੀ ਸਰਕਾਰੀ ਬੱਸਾਂ ਚਲਾਉਂਦੇ ਨਜ਼ਰ ਆਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ ਉਹ ਆਜ਼ਾਦੀ ਦਿਵਸ ਨੂੰ ਵੀ ਗੁਲਾਮੀ ਦਿਵਸ ਵਜੋਂ ਮਨਾਉਣ ਜਾ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਤੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਪਹਿਲੇ ਟਾਈਮ ਤੋਂ ਬਾਅਦ ਫਿਰ ਹੋਣਗੀਆਂ ਬੰਦ ਅਗਲੀ ਖ਼ਬਰ ਕੱਲ੍ਹ ਤੋਂ ਪੰਜਾਬ ਭਰ 'ਚ ਬੱਸਾਂ ਦਾ ਹੋਵੇਗਾ ਚੱਕਾ ਜਾਮ- ਰੇਸ਼ਮ ਸਿੰਘ ਗਿੱਲ
Ad Position 24