23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਲਾਵਾਰਸ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਮੁੜ ਸੁਣਵਾਈ

ਨਵੀਂ ਦਿੱਲੀ, 14 ਅਗਸਤ- ਸੁਪਰੀਮ ਕੋਰਟ ਅੱਜ ਦਿੱਲੀ-ਐਨ.ਸੀ.ਆਰ. ਦੇ ਲਾਵਾਰਸ ਕੁੱਤਿਆਂ ਨੂੰ ਫੜਨ ਅਤੇ ਉਨ੍ਹਾਂ ਨੂੰ ਸ਼ੈਲਟਰ ਹੋਮ ਭੇਜਣ ਦੇ ਫ਼ੈਸਲੇ ’ਤੇ ਅੱਜ ਦੁਬਾਰਾ ਸੁਣਵਾਈ....

Ad Position 21
No active advertisement
ਅਜੀਤ ਡੈਸਕ 14-08-2025

ਨਵੀਂ ਦਿੱਲੀ, 14 ਅਗਸਤ- ਸੁਪਰੀਮ ਕੋਰਟ ਅੱਜ ਦਿੱਲੀ-ਐਨ.ਸੀ.ਆਰ. ਦੇ ਲਾਵਾਰਸ ਕੁੱਤਿਆਂ ਨੂੰ ਫੜਨ ਅਤੇ ਉਨ੍ਹਾਂ ਨੂੰ ਸ਼ੈਲਟਰ ਹੋਮ ਭੇਜਣ ਦੇ ਫ਼ੈਸਲੇ ’ਤੇ ਅੱਜ ਦੁਬਾਰਾ ਸੁਣਵਾਈ ਕਰੇਗਾ। ਬੁੱਧਵਾਰ ਨੂੰ, ਭਾਰਤ ਦੇ ਚੀਫ ਜਸਟਿਸ (ਸੀਜੇਆਈ) ਬੀ.ਆਰ. ਗਵਈ ਨੇ ਇਸ ਮਾਮਲੇ ’ਤੇ ਮੁੜ ਵਿਚਾਰ ਕਰਨ ਦਾ ਭਰੋਸਾ ਦਿੱਤਾ ਸੀ।

ਸੀ.ਜੇ.ਆਈ. ਗਵਈ ਨੇ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੂੰ ਇਸ ਮਾਮਲੇ ’ਤੇ ਦੁਬਾਰਾ ਸੁਣਵਾਈ ਕਰਨ ਦਾ ਨਿਰਦੇਸ਼ ਦਿੱਤਾ ਹੈ। ਕਈ ਸੰਗਠਨਾਂ ਦੇ ਵਿਰੋਧ ਤੋਂ ਬਾਅਦ ਅਦਾਲਤ ਇਸ ਮਾਮਲੇ ’ਤੇ ਦੁਬਾਰਾ ਸੁਣਵਾਈ ਕਰੇਗੀ।

ਦਰਅਸਲ, 11 ਅਗਸਤ ਨੂੰ ਸੁਪਰੀਮ ਕੋਰਟ ਨੇ ਕੁੱਤਿਆਂ ਦੇ ਕੱਟਣ ਅਤੇ ਰੇਬੀਜ਼ ਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ-ਐਨ.ਸੀ.ਆਰ. ਦੇ ਰਿਹਾਇਸ਼ੀ ਇਲਾਕਿਆਂ ਤੋਂ ਸਾਰੇ ਲਾਵਾਰਸ ਕੁੱਤਿਆਂ ਨੂੰ ਹਟਾਉਣ ਅਤੇ 8 ਹਫ਼ਤਿਆਂ ਦੇ ਅੰਦਰ ਸ਼ੈਲਟਰ ਹੋਮ ਭੇਜਣ ਦਾ ਆਦੇਸ਼ ਦਿੱਤਾ ਸੀ। ਅਦਾਲਤ ਨੇ ਇਸ ਕੰਮ ਵਿਚ ਰੁਕਾਵਟ ਪਾਉਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਸੀ।

ਕਈ ਜਾਨਵਰ ਸੰਗਠਨ ਅਤੇ ਕੁੱਤੇ ਪ੍ਰੇਮੀ ਸੁਪਰੀਮ ਕੋਰਟ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ। ਬੁੱਧਵਾਰ ਨੂੰ, ਸੁਪਰੀਮ ਕੋਰਟ ਦੇ ਬਾਹਰ ਇਕ ਵਕੀਲ ਅਤੇ ਕੁੱਤੇ ਪ੍ਰੇਮੀਆਂ ਵਿਚਕਾਰ ਲੜਾਈ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਸੀ।

Ad Position 22
No active advertisement
ਪਿਛਲੀ ਖ਼ਬਰ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ’ਤੇ ਲੱਗੇ 60.4 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਅਗਲੀ ਖ਼ਬਰ ਪਿਕਅੱਪ ਗੱਡੀ ਪਿਛੇ ਲਟਕਦੀ ਲਾਸ਼ ਬਰਾਮਦ
Ad Position 24