23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਗੁਰਦੁਆਰਾ ਨਾਢਾ ਸਾਹਿਬ ਵਿਖੇ ਨਤਮਸਤਕ ਹੋਏ ਰਾਬਰਟ ਵਾਡਰਾ

ਪੰਚਕੂਲਾ, 14 ਅਗਸਤ- ਕਾਂਗਰਸੀ ਆਗੂ ਪਿ੍ਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਅੱਜ ਪੰਚਕੂਲਾ ਦੇ ਸ੍ਰੀ ਨਾਢਾ ਸਾਹਿਬ ਗੁਰਦੁਆਰੇ ਪਹੁੰਚੇ। ਉਨ੍ਹਾਂ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ....

Ad Position 21
No active advertisement
ਅਜੀਤ ਡੈਸਕ 14-08-2025

ਪੰਚਕੂਲਾ, 14 ਅਗਸਤ- ਕਾਂਗਰਸੀ ਆਗੂ ਪਿ੍ਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਅੱਜ ਪੰਚਕੂਲਾ ਦੇ ਸ੍ਰੀ ਨਾਢਾ ਸਾਹਿਬ ਗੁਰਦੁਆਰੇ ਪਹੁੰਚੇ। ਉਨ੍ਹਾਂ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ ਅਤੇ ਲੰਗਰ ਹਾਲ ਵਿਚ ਸੇਵਾ ਕੀਤੀ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਦੇਸ਼ ਭਰ ’ਚ ਧਾਰਮਿਕ ਦੌਰਿਆਂ ’ਤੇ ਹਾਂ। ਉਨ੍ਹਾਂ ਕਿਹਾ ਕਿ ਮੈਂ ਈ.ਡੀ. ਕੋਲ 24 ਵਾਰ ਜਾ ਚੁੱਕਾ ਹਾਂ ਤੇ ਹੁਣ ਇਸ ਬਾਰੇ ਸਫ਼ਾਈ ਦੇਣ ਦੀ ਜ਼ਰੂਰਤ ਨਹੀਂ ਹੈ।


ਦਰਅਸਲ, ਚਾਰ ਦਿਨ ਪਹਿਲਾਂ, ਈ.ਡੀ. ਨੇ ਆਪਣੀ ਚਾਰਜਸ਼ੀਟ ਵਿਚ ਦਾਅਵਾ ਕੀਤਾ ਹੈ ਕਿ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੇ ਗੈਰ-ਕਾਨੂੰਨੀ ਤੌਰ ’ਤੇ 58 ਕਰੋੜ ਕਮਾਏ ਸਨ। ਉਨ੍ਹਾਂ ਨੇ ਇਸ ਪੈਸੇ ਦੀ ਵਰਤੋਂ ਜਾਇਦਾਦ ਖਰੀਦਣ ਅਤੇ ਨਿਵੇਸ਼ ਕਰਨ ਲਈ ਕੀਤੀ। ਉਨ੍ਹਾਂ ਨੇ ਆਪਣੀਆਂ ਸਮੂਹ ਕੰਪਨੀਆਂ ਨੂੰ ਕਰਜ਼ੇ ਵੀ ਦਿੱਤੇ ਅਤੇ ਇਸ ਦੀ ਵਰਤੋਂ ਉਨ੍ਹਾਂ ਦੇ ਕਰਜ਼ੇ ਚੁਕਾਉਣ ਲਈ ਵੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਅਣ-ਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਅਗਲੀ ਖ਼ਬਰ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਪਹਿਲੀ ਮੀਟਿੰਗ ਹੋਈ ਸ਼ੁਰੂ
Ad Position 24