16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਅਣ-ਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼ ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਅੱਜ ਸਵੇਰੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ....

Ad Position 21
repet_subhas-goyals [Copy P29]
ਅਜੀਤ ਡੈਸਕ 14-08-2025

ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼ ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਅੱਜ ਸਵੇਰੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ। ਇਸ ਮੌਕੇ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਪੰਨੂ ਤੇ ਹੋਰ ਆਗੂਆਂ ਨੇ ਦੱਸਿਆ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਵਲੋਂ ਕੱਚੇ ਮੁਲਾਜ਼ਮ ਪੱਕੇ ਕਰਨ, ਪੀ.ਆਰ.ਟੀ.ਸੀ. ਨੂੰ ਨਵੀਆਂ ਬੱਸਾਂ ਪਾਉਣ ਤੇ ਮੁਲਾਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸੰਬੰਧੀ ਵਾਅਦਾ ਕੀਤੇ ਜਾਣ ਦੇ ਬਾਵਜੂਦ ਵੀ ਉਹਨਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ, ਜਿਸ ਨੂੰ ਲੈ ਕੇ ਮੁਲਾਜ਼ਮ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਇਸ ਸੰਬੰਧੀ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਵਲੋਂ ਇਨ੍ਹਾਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮ ਹੜਤਾਲ ਕਰਨ ਲਈ ਮਜਬੂਰ ਹੋਏ ਹਨ। ਹੜਤਾਲ ਦੌਰਾਨ ਪੀ.ਆਰ.ਟੀ.ਸੀ. ਦੀਆਂ ਬੱਸਾਂ ਡੀਪੂ ਵਿਚ ਬੰਦ ਰਹੀਆਂ, ਜਿਸ ਕਾਰਨ ਸਵਾਰੀਆਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਕੀਤਾ ਰੱਦ ਅਗਲੀ ਖ਼ਬਰ ਗੁਰਦੁਆਰਾ ਨਾਢਾ ਸਾਹਿਬ ਵਿਖੇ ਨਤਮਸਤਕ ਹੋਏ ਰਾਬਰਟ ਵਾਡਰਾ
Ad Position 24