16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਮੋਹਲੇਧਾਰ ਮੀਂਹ ਕਾਰਨ ਰਈਆ ਨੇੜੇ ਸਭਰਾਵਾਂ ਬਰਾਂਚ ਨਹਿਰ ਦਾ ਪਾਣੀ ਉਛਲ ਕੇ ਖੇਤਾਂ ਵਿਚ ਪੁੱਜਾ

ਅੰਮ੍ਰਿਤਸਰ, 14 ਅਗਸਤ - ਬੀਤੀ ਰਾਤ ਤੋਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਲੱਗਦੇ ਇਲਾਕੇ ਵਿਚ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਰਈਆ ਨੇੜੇ ਸਭਰਾਵਾਂ ਬਰਾਂਚ ਨਹਿਰ ਦਾ ਪਾਣੀ ਉਛਲ ਕੇ....

Ad Position 21
repet_subhas-goyals [Copy P29]
ਅਜੀਤ ਡੈਸਕ 14-08-2025

ਅੰਮ੍ਰਿਤਸਰ, 14 ਅਗਸਤ - ਬੀਤੀ ਰਾਤ ਤੋਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਲੱਗਦੇ ਇਲਾਕੇ ਵਿਚ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਰਈਆ ਨੇੜੇ ਸਭਰਾਵਾਂ ਬਰਾਂਚ ਨਹਿਰ ਦਾ ਪਾਣੀ ਉਛਲ ਕੇ ਸੜਕ ਨੂੰ ਪਾਰ ਕਰਕੇ ਖੇਤਾਂ ਵਿਚ ਪਹੁੰਚ ਗਿਆ। ਅੱਜ ਸਵੇਰੇ ਜਿਉਂ ਹੀ ਇਸ ਦੀ ਸੂਚਨਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪ੍ਰਾਪਤ ਹੋਈ ਤਾਂ ਇਸ ਨਹਿਰ ਨੂੰ ਹੋਰ ਟੁੱਟਣ ਤੋਂ ਬਚਾਉਣ ਦੇ ਪ੍ਰਬੰਧ ਸ਼ੁਰੂ ਕਰ ਦਿੱਤੇ ਗਏ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਇਨ੍ਹਾਂ ਪ੍ਰਬੰਧਾਂ ਦੀ ਅਗਵਾਈ ਕੀਤੀ।


ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਬਰਸਾਤ ਹੋਣ ਕਾਰਨ ਇਕ ਤਾਂ ਨਹਿਰ ਵਿਚ ਪਾਣੀ ਵੱਧ ਗਿਆ ਹੈ ਅਤੇ ਦੂਸਰਾ ਕਿਸਾਨਾਂ ਨੇ ਖੇਤਾਂ ਦੀ ਸਿੰਚਾਈ ਲਈ ਪਾਣੀ ਦੀ ਲੋੜ ਨਾ ਸਮਝਦੇ ਹੋਏ ਮੋਘੇ ਬੰਦ ਕਰ ਦਿੱਤੇ, ਜਿਸ ਕਾਰਨ ਨਹਿਰ ਦਾ ਪਾਣੀ ਉਛਲ ਕੇ ਰਈਆ ਤੋਂ ਨਾਥ ਦੀ ਖੂਹੀ ਨੂੰ ਜਾਂਦੀ ਸੜਕ ਪਾਰ ਕਰਕੇ ਖੇਤਾਂ ਵਿਚ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਅਸੀਂ ਇਸ ਨਹਿਰ ਵਿਚ ਪਾਣੀ ਦੀ ਸਪਲਾਈ ਪਿਛੋਂ ਬੰਦ ਕਰਵਾ ਦਿੱਤੀ ਹੈ, ਜਿਸ ਕਾਰਨ ਕੁਝ ਹੀ ਘੰਟਿਆਂ ਵਿਚ ਇਹ ਪਾਣੀ ਆਮ ਵਾਂਗ ਹੋ ਜਾਵੇਗਾ। ਉਹਨਾਂ ਕਿਹਾ ਕਿ ਇਹ ਪਾਣੀ ਸੜਕ ਦੇ ਨਾਲ ਲੱਗਦੇ ਖੇਤਾਂ ਵਿਚ ਪਹੁੰਚਿਆ ਹੈ ਪਰ ਪਿਛੋਂ ਪਾਣੀ ਬੰਦ ਕਰ ਦਿੱਤੇ ਜਾਣ ਕਾਰਨ ਇਸ ਦਾ ਲੋਕਾਂ ਦੇ ਘਰਾਂ ਤੱਕ ਪਹੁੰਚਣ ਦਾ ਕੋਈ ਖ਼ਤਰਾ ਨਹੀਂ ਰਿਹਾ। ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧੀ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ।


ਪੱਤਰਕਾਰਾਂ ਵਲੋਂ ਇਸ ਮੌਕੇ ਕਿਸੇ ਵਿਭਾਗ ਦੀ ਅਣ-ਗਹਿਲੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਨੇ ਕਿਹਾ ਕਿ ਪਹਿਲੀ ਨਜ਼ਰ ਵਿਚ ਇਹ ਤੇਜ਼ ਬਰਸਾਤ ਕਾਰਨ ਓਵਰਫਲੋ ਹੋਇਆ ਹੈ, ਪਰ ਫਿਰ ਵੀ ਜੇਕਰ ਜਾਂਚ ਦੌਰਾਨ ਕਿਸੇ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਨੇ ਦੱਸਿਆ ਕਿ ਅਸੀਂ ਹਾਲਾਤ ’ਤੇ ਬਰਾਬਰ ਨਜ਼ਰ ਰੱਖ ਰਹੇ ਹਾਂ ਅਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਹਰੀਕੇ ਹੈੱਡ ਵਰਕਸ ਵਿਚ ਹੋਰ ਵਧਿਆ ਪਾਣੀ ਦਾ ਪੱਧਰ ਅਗਲੀ ਖ਼ਬਰ ਜ਼ਿੰਬਾਬਵੇ ਦੇ ਵਿਦਿਆਰਥੀ ’ਤੇ ਹਮਲੇ ਦੇ ਕਥਿਤ ਦੋਸ਼ਾਂ ਤਹਿਤ ਚਾਰ ਖਿਲਾਫ਼ ਮਾਮਲਾ ਦਰਜ਼
Ad Position 24