16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਨਹੀਂ ਸੀ ਬਣਨਾ ਚਾਹੀਦਾ - ਜਥੇਦਾਰ ਗੜਗੱਜ

ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

Ad Position 21
repet_subhas-goyals [Copy P29]
ਅਜੀਤ ਡੈਸਕ 14-08-2025

ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਨਹੀਂ ਸੀ ਬਣਨਾ ਚਾਹੀਦਾ। ਅੱਜ ਇਥੇ ਖਾਲਸਾ ਕਾਲਜ ਵਿਖੇ ਇਕ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਜਥੇਦਾਰ ਦਾ ਅਹੁਦਾ ਕਿਸੇ ਪ੍ਰਧਾਨ ਹੋਣ ਨਾਲੋਂ ਵੱਡਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨੈਤਿਕ ਤੌਰ ਉੱਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਨਹੀਂ ਸੀ ਬਣਨਾ ਚਾਹੀਦਾ, ਸਿੰਘ ਸਾਹਿਬ ਦੀ ਪਦਵੀ ਵੱਡੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਥ ਦੇ ਵੱਡੇ ਹਿੱਤਾਂ ਲਈ ਸਾਨੂੰ ਇਕਜੁੱਟ ਹੋਣ ਦਾ ਵੇਲਾ ਹੈ, ਵੱਖਰੇ ਚੁੱਲ੍ਹੇ ਬਾਲਣ ਦਾ ਨਹੀਂ। ਉਨ੍ਹਾਂ ਕਿਹਾ ਕਿ ਦੋ ਦਸੰਬਰ 2024 ਦੇ ਆਦੇਸ਼ਾਂ ਦੀ ਇਨ-ਬਿੰਨ ਪਾਲਣਾ ਨਹੀਂ ਹੋਈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਬਾਰੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਖਿਲਾਫ ਅਕਾਲ ਤਖਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਦੇ ਸੰਦਰਭ ਵਿਚ ਉਨ੍ਹਾਂ ਨੂੰ ਸਪੱਸ਼ਟੀਕਰਨ ਲਈ ਬੁਲਾਇਆ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਕਿਸ਼ਤਵਾੜ 'ਚ ਬੱਦਲ ਫਟਣ ਤੋਂ ਬਾਅਦ ਐਨ.ਡੀ.ਆਰ.ਐਫ. ਟੀਮਾਂ ਬਚਾਅ ਕਾਰਜ ਲਈ ਭੇਜੀਆਂ ਅਗਲੀ ਖ਼ਬਰ ਜੰਮੂ ਕਸ਼ਮੀਰ: ਕਿਸ਼ਤਵਾੜ ਵਿਚ ਬੱਦਲ ਫਟਣ ਨਾਲ 10 ਲੋਕਾਂ ਦੀ ਮੌਤ
Ad Position 24