16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਸੀ.ਆਈ. ਫ਼ਿਰੋਜ਼ਪੁਰ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕੀਤੇ ਗਿ੍ਫ਼ਤਾਰ

ਚੰਡੀਗੜ੍ਹ/ਫਿਰੋਜ਼ਪੁਰ, 14 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮ ਅਨੁਸਾਰ ਆਜ਼ਾਦੀ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ....

Ad Position 21
repet_subhas-goyals [Copy P29]
ਅਜੀਤ ਡੈਸਕ 14-08-2025

ਚੰਡੀਗੜ੍ਹ/ਫਿਰੋਜ਼ਪੁਰ, 14 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮ ਅਨੁਸਾਰ ਆਜ਼ਾਦੀ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਹਰਵਿੰਦਰ ਰਿੰਦਾ ਵਲੋਂ ਰਚੀ ਜਾ ਰਹੀ ਇਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਭੁੱਲਰ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਦੇ ਵਸਨੀਕ ਗੁਲਸ਼ਨ ਸਿੰਘ ਉਰਫ਼ ਨੰਦੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ 86 ਪੀ ਹੈਂਡ ਗ੍ਰਨੇਡ ਅਤੇ ਇਕ 9 ਐਮ.ਐਮ. ਪਿਸਤੌਲ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਘਟਨਾਕ੍ਰਮ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ’ਤੇ ਅਤੇ ਪੰਜਾਬ ਪੁਲਿਸ ਵਲੋਂ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਕ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਦੋ ਦਿਨ ਬਾਅਦ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਹੈਂਡ-ਗ੍ਰੇਨੇਡ ਅਤੇ ਇਕ .30 ਬੋਰ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਕੇ., ਅਮਰੀਕਾ ਅਤੇ ਯੂਰਪ ਵਿਚ ਬੈਠੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਵਿਚ ਇਹ ਵੀ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਰਾਜ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਗ੍ਰਨੇਡਾਂ ਦੀ ਵਰਤੋਂ ਕਰਕੇ ਸਰਕਾਰੀ ਇਮਾਰਤਾਂ ਅਤੇ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਰਗਰਮੀ ਨਾਲ ਸਾਜ਼ਿਸ਼ ਰਚ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿਚ ਅੱਗੇ ਅਤੇ ਪਿੱਛੇ ਸੰਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

 

Ad Position 22
No active advertisement
ਪਿਛਲੀ ਖ਼ਬਰ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਰਾਜਾ ਕੱਲ੍ਹ ਰਾਜ ਪੱਧਰੀ ਸਮਾਰੋਹ ਦੌਰਾਨ ਸਟੇਟ ਐਵਾਰਡ ਨਾਲ ਹੋਣਗੇ ਸਨਮਾਨਿਤ ਅਗਲੀ ਖ਼ਬਰ ਅਜੇ ਜਾਰੀ ਰਹੇਗੀ ਪੰਜਾਬ ਰੋਡਵੇਜ਼ /ਪਨਬਸ, ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਦੀ ਹੜਤਾਲ
Ad Position 24