22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਕਿਸ਼ਤਵਾੜ 'ਚ ਬੱਦਲ ਫੱਟਣ ਨਾਲ ਹੁਣ ਤੱਕ 32 ਲਾਸ਼ਾਂ ਬਰਾਮਦ

ਨਵੀਂ ਦਿੱਲੀ, 14 ਅਗਸਤ-ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਿਸੋਤੀ ਪਿੰਡ ਵਿਚ ਅਚਾਨਕ ਹੜ੍ਹ ਦੀ ਘਟਨਾ ਤੋਂ...

Ad Position 21
No active advertisement
ਅਜੀਤ ਡੈਸਕ 14-08-2025

ਨਵੀਂ ਦਿੱਲੀ, 14 ਅਗਸਤ-ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਿਸੋਤੀ ਪਿੰਡ ਵਿਚ ਅਚਾਨਕ ਹੜ੍ਹ ਦੀ ਘਟਨਾ ਤੋਂ ਬਾਅਦ 32 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਕਿਸ਼ਤਵਾੜ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਪਹਾੜੀ ਪਿੰਡ ਵਿਚ ਵੀਰਵਾਰ ਨੂੰ ਇਕ ਵੱਡਾ ਬੱਦਲ ਫਟਣ ਨਾਲ ਦੋ ਸੀ.ਆਈ.ਐਸ.ਐਫ. ਕਰਮਚਾਰੀਆਂ ਸਮੇਤ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਗਈ ਹੈ।

ਅਧਿਕਾਰੀਆਂ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਹੋਰ ਲੋਕਾਂ ਦੇ ਫਸੇ ਹੋਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 120 ਲੋਕਾਂ ਨੂੰ ਬਚਾਇਆ ਗਿਆ ਹੈ। ਇਨ੍ਹਾਂ ਵਿਚੋਂ 38 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਾਚੈਲ ਮਾਤਾ ਮੰਦਿਰ ਨੂੰ ਜਾਂਦੇ ਰਸਤੇ ਵਿਚ ਆਖਰੀ ਮੋਟਰੇਬਲ ਪਿੰਡ ਚੋਸੀਟੀ ਵਿਚ ਇਹ ਹਾਦਸਾ ਦੁਪਹਿਰ 12 ਵਜੇ ਤੋਂ 1 ਵਜੇ ਦੇ ਵਿਚਕਾਰ ਵਾਪਰਿਆ। ਵੱਡੀ ਗਿਣਤੀ ਵਿਚ ਲੋਕ ਸਾਲਾਨਾ ਮਾਚੈਲ ਮਾਤਾ ਯਾਤਰਾ ਲਈ ਉਥੇ ਇਕੱਠੇ ਹੋਏ ਸਨ, ਜੋ ਕਿ 25 ਜੁਲਾਈ ਨੂੰ ਸ਼ੁਰੂ ਹੋਈ ਸੀ ਅਤੇ 5 ਸਤੰਬਰ ਨੂੰ ਖਤਮ ਹੋਣ ਵਾਲੀ ਸੀ। 9,500 ਫੁੱਟ ਉੱਚੇ ਮੰਦਿਰ ਲਈ 8.5 ਕਿਲੋਮੀਟਰ ਦਾ ਸਫ਼ਰ ਚੋਸੀਟੀ ਤੋਂ ਸ਼ੁਰੂ ਹੁੰਦਾ ਹੈ। ਫੌਜ ਦੀ ਵ੍ਹਾਈਟ ਨਾਈਟ ਕੋਰ ਨੇ ਕਿਹਾ ਕਿ ਜਾਨਾਂ ਬਚਾਉਣ ਅਤੇ ਬਚੇ ਲੋਕਾਂ ਦੀ ਮਦਦ ਕਰਨ ਲਈ ਯਤਨ ਜਾਰੀ ਹਨ।

 

Ad Position 22
No active advertisement
ਪਿਛਲੀ ਖ਼ਬਰ 3 ਅਗਨੀਵੀਰਾਂ ਨੂੰ ਬਹਾਦਰੀ ਮੈਡਲਾਂ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਨਰੇਗਾ ਮਜ਼ਦੂਰਾਂ ਨੇ ਮੰਗਾਂ ਨਾ ਮੰਨਣ 'ਤੇ ਕੀਤੀ ਨਾਅਰੇਬਾਜ਼ੀ
Ad Position 24