22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਕਿਸ਼ਤਵਾੜ 'ਚ ਬੱਦਲ ਫੱਟਣ ਕਾਰਨ ਹੁਣ ਤਕ 46 ਲਾਸ਼ਾਂ ਬਰਾਮਦ

ਨਵੀਂ ਦਿੱਲੀ, 14 ਅਗਸਤ-ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦੁਰਾਡੇ ਪਹਾੜੀ ਪਿੰਡ ਵਿਚ ਬੱਦਲ...

Ad Position 21
No active advertisement
ਅਜੀਤ ਡੈਸਕ 14-08-2025

ਨਵੀਂ ਦਿੱਲੀ, 14 ਅਗਸਤ-ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦੁਰਾਡੇ ਪਹਾੜੀ ਪਿੰਡ ਵਿਚ ਬੱਦਲ ਫੱਟਣ ਕਾਰਨ 46 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਹੋਰ ਲੋਕਾਂ ਦੇ ਫਸੇ ਹੋਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 120 ਲੋਕਾਂ ਨੂੰ ਬਚਾਇਆ ਗਿਆ ਹੈ। ਇਨ੍ਹਾਂ ਵਿਚੋਂ 38 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਾਚੈਲ ਮਾਤਾ ਮੰਦਿਰ ਨੂੰ ਜਾਂਦੇ ਰਸਤੇ ਵਿਚ ਆਖਰੀ ਮੋਟਰੇਬਲ ਪਿੰਡ ਚੋਸੀਟੀ ਵਿਚ ਇਹ ਹਾਦਸਾ ਦੁਪਹਿਰ 12 ਵਜੇ ਤੋਂ 1 ਵਜੇ ਦੇ ਵਿਚਕਾਰ ਵਾਪਰਿਆ। ਵੱਡੀ ਗਿਣਤੀ ਵਿਚ ਲੋਕ ਸਾਲਾਨਾ ਮਾਚੈਲ ਮਾਤਾ ਯਾਤਰਾ ਲਈ ਉਥੇ ਇਕੱਠੇ ਹੋਏ ਸਨ, ਜੋ ਕਿ 25 ਜੁਲਾਈ ਨੂੰ ਸ਼ੁਰੂ ਹੋਈ ਸੀ ਅਤੇ 5 ਸਤੰਬਰ ਨੂੰ ਖਤਮ ਹੋਣ ਵਾਲੀ ਸੀ। ਬੱਦਲ ਫੱਟਣ ਨਾਲ ਲਗਾਤਾਰ ਮੌਤਾਂ ਵਿਚ ਵਾਧਾ ਦਰਜ ਹੋ ਰਿਹਾ ਹੈ। ਬਚਾਅ ਕਾਰਜ ਜਾਰੀ ਹਨ। 

 

Ad Position 22
No active advertisement
ਪਿਛਲੀ ਖ਼ਬਰ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜ਼ਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰ... ਅਗਲੀ ਖ਼ਬਰ ਪੁਲਿਸ ਵਲੋਂ ਪੀ.ਆਰ.ਟੀ.ਸੀ. ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਪਨੂੰ ਨੂੰ ਘਰ 'ਚ ਨਜ਼ਰਬੰਦ ਕਰਨ ਦੀ ਕੋਸ਼ਿਸ਼
Ad Position 24