13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਫ਼ਤਹਿਗੜ੍ਹ ਚੂੜੀਆਂ ਚ ਉਪ ਮੰਡਲ ਮੈਜਿਸਟਰੇਟ ਨੇ ਅਦਾ ਕੀਤੀ ਝੰਡਾ ਲਹਿਰਾਉਣ ਦੀ ਰਸਮ

ਫ਼ਤਹਿਗੜ੍ਹ ਚੂੜੀਆਂ 15 ਅਗਸਤ - ( ਅਵਤਾਰ ਸਿੰਘ ਰੰਧਾਵਾ) - ਸੁਤੰਤਰਤਾ ਦਿਵਸ ਸਮਾਰੋਹ ਮੌਕੇ ਅੱਜ ਦਾਣਾ ਮੰਡੀ ਫ਼ਤਹਿਗੜ੍ਹ ਚੂੜੀਆਂ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਗੁਰਮੰਦਰ ਸਿੰਘ ਪੀਸੀਐਸ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਫ਼ਤਹਿਗੜ੍ਹ ਚੂੜੀਆਂ 15 ਅਗਸਤ - ( ਅਵਤਾਰ ਸਿੰਘ ਰੰਧਾਵਾ) - ਸੁਤੰਤਰਤਾ ਦਿਵਸ ਸਮਾਰੋਹ ਮੌਕੇ ਅੱਜ ਦਾਣਾ ਮੰਡੀ ਫ਼ਤਹਿਗੜ੍ਹ ਚੂੜੀਆਂ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਗੁਰਮੰਦਰ ਸਿੰਘ ਪੀਸੀਐਸ ,ਉਪ ਮੰਡਲ ਮੈਜਿਸਟਰੇਟ ਵਲੋਂ ਅਦਾ ਕੀਤੀ ਗਈ।
ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਪਹੁੰਚੇ। ਇਸ ਦੌਰਾਨ ਮੁੱਖ ਮਹਿਮਾਨ ਵਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਆਜ਼ਾਦੀ ਦਿਵਸ ਦੇ ਸੰਬੰਧ ਵਿਚ ਮੁੱਖ ਮਹਿਮਾਨ ਨੇ ਭਾਸ਼ਣ ਦਿੱਤਾ, ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਨਾਲ ਹੀ ਦੇਸ਼ ਭਗਤੀ ਦੇ ਗੀਤ ਗਾਏ ਗਏ। ਪਹੁੰਚੀਆਂ ਸ਼ਖਸ਼ੀਅਤਾਂ ਨੂੰ ਪ੍ਰਸ਼ੰਸਾ ਪੱਤਰ ਵੰਡੇ ਗਏ ਜਦਕਿ ਅਖੀਰ ਵਿੱਚ ਕੌਮੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਹੋਈ। ਇਸ ਮੌਕੇ ਤਹਿਸੀਲਦਾਰ ਗੁਰਦੀਪ ਸਿੰਘ, ਬੀਡੀਪੀਓ ਜਗਜੀਤ ਸਿੰਘ ਹੋਰਨਾਂ ਸਮੇਤ ਮੌਜੂਦ ਰਹੇ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਬਿਆਸ ਦਰਿਆ ਦਾ ਖੌਫਨਾਕ ਰੂਪ, ਅਨੇਕਾਂ ਘਰਾਂ ਲਈ ਖ਼ਤਰੇ ਦੀ ਘੰਟੀ
Ad Position 24