11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਗੁਰਦੁਆਰਾ ਧੁਬੜੀ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਜਥਾ ਅਸਾਮ ਰਵਾਨਾ

ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 21 ਅਗਸਤ 2025 ਨੂੰ ਨੌਵੇਂ ਪਾਤਿਸ਼ਾਹ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਧੁਬੜੀ ਸਾਹਿਬ ਅਸਾਮ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਅੱਜ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਜਥੇ ਨੂੰ ਅਰਦਾਸ ਕਰਕੇ ਰਵਾਨਾ ਕੀਤਾ ਗਿਆ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਲੋੜੀਂਦੇ ਪ੍ਰਬੰਧਾਂ ਲਈ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ ਅਤੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਧੋਬੜੀ ਸਾਹਿਬ ਵਿਖੇ 20 ਅਗਸਤ ਰਾਤ ਨੂੰ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। 21 ਅਗਸਤ ਨੂੰ ਸਵੇਰੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਕਿ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਪ੍ਰਚਾਰ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਬਲਦੇਵ ਸਿੰਘ, ਸ. ਦਵਿੰਦਰ ਸਿੰਘ ਖੁਸ਼ੀਪੁਰ, ਸ. ਕਰਮਵੀਰ ਸਿੰਘ, ਸ. ਸ਼ਿਵਰਾਜ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਸਹਾਇਕ ਸੁਪ੍ਰਿੰਟੈਂਡੈਂਟ ਸ. ਸੁਰਜੀਤ ਸਿੰਘ ਰਾਣਾ ਅਤੇ ਹੋਰ ਕਰਮਚਾਰੀ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਛੀਨੀਵਾਲ ਕਲਾਂ ਵਿਖੇ ਖੇਤ 'ਚ ਕੰਮ ਦੌਰਾਨ ਮਜ਼ਦੂਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਅਗਲੀ ਖ਼ਬਰ 25 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
Ad Position 24