11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ ਝੰਡਾ

ਲੁਧਿਆਣਾ, 15 ਅਗਸਤ (ਜਗਮੀਤ ਸਿੰਘ)-ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਚ ਜ਼ਿਲ੍ਹਾ ਪੱਧਰੀ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਲੁਧਿਆਣਾ, 15 ਅਗਸਤ (ਜਗਮੀਤ ਸਿੰਘ)-ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੌਰਾਨ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਦਿੱਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਰਵਾਏ ਗਏ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਵਿਚ ਸਕੂਲੀ ਵਿਦਿਆਰਥੀਆਂ ਨੇ ਦੇਸ਼-ਭਗਤੀ ਨਾਲ ਭਰਪੂਰ ਗਿੱਧਾ, ਭੰਗੜਾ, ਸਕਿੱਟ, ਗੀਤ, ਕਵਿਤਾਵਾਂ ਦੀ ਪੇਸ਼ਕਾਰੀ ਦਿੱਤੀ। ਇਸ ਸਮੇਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਆਜ਼ਾਦੀ ਘੁਲਾਟੀਆਂ ਅਤੇ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਮੁਲਾਜ਼ਮਾਂ, ਖਿਡਾਰੀਆਂ, ਸਮਾਜ ਸੇਵਕਾਂ, ਸਿੱਖਿਅਕਾਂ ਨੂੰ ਵੀ ਸਨਮਾਨਿਤ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਖਰੜ ਵਿਖੇ ਐਸ.ਡੀ.ਐਮ. ਦੀਵਿਆ ਪੀ ਆਈ.ਐਸ. ਨੇ ਲਹਿਰਾਇਆ ਤਿਰੰਗਾ ਝੰਡਾ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਪ੍ਰੈਸ ਕਲੱਬ ਫਿਰੋਜ਼ਪੁਰ ਵਿਖੇ ਲਹਿਰਾਇਆ ਤਿਰੰਗਾ ਝੰਡਾ
Ad Position 24