22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਹਰਿੰਦਰ ਸਿੰਘ ਖਾਲਸਾ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਲੁਧਿਆਣਾ/ਇਆਲੀ/ਥਰੀਕੇ, 15 ਅਗਸਤ (ਮਨਜੀਤ ਸਿੰਘ ਦੁੱਗਰੀ)-ਦੋ ਵਾਰ ਸੰਸਦ ਅਤੇ ਨਾਰਵੇ ਵਿਚ...

Ad Position 21
No active advertisement
ਅਜੀਤ ਡੈਸਕ 15-08-2025

ਲੁਧਿਆਣਾ/ਇਆਲੀ/ਥਰੀਕੇ, 15 ਅਗਸਤ (ਮਨਜੀਤ ਸਿੰਘ ਦੁੱਗਰੀ)-ਦੋ ਵਾਰ ਸੰਸਦ ਅਤੇ ਨਾਰਵੇ ਵਿਚ ਭਾਰਤ ਦੇ ਦੂਤ ਰਹੇ ਹਰਿੰਦਰ ਸਿੰਘ ਖਾਲਸਾ ਅੱਜ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ (ਹਰਪ੍ਰੀਤ ਸਿੰਘ) ਵਿਚ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿਰੋਪਾਓ ਪਾ ਕੇ ਨਵੇਂ ਬਣੇ ਅਕਾਲੀ ਦਲ ਵਿਚ ਸ਼ਾਮਿਲ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਪੰਥਕ ਮਸਲਿਆਂ ਨੂੰ ਲੈ ਕੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ ਗਈ। ਇਸ ਦੌਰਾਨ ਇਕਬਾਲ ਸਿੰਘ ਝੂੰਦਾਂ, ਪ੍ਰੇਮ ਸਿੰਘ ਚੰਦੂਮਾਜਰਾ, ਦਰਸ਼ਨ ਸਿੰਘ ਸ਼ਿਵਾਲਕ, ਸੰਤਾਂ ਸਿੰਘ ਉਮੇਦਪੁਰੀ, ਮੇਜਰ ਸਿੰਘ ਖਾਲਸਾ, ਬੀਬੀ ਸਤਵੰਤ ਕੌਰ ਖਾਲਸਾ, ਬੀਬੀ ਸੁਰਿੰਦਰ ਕੌਰ ਦਿਆਲ, ਤਲਵਿੰਦਰ ਸਿੰਘ ਆਲਮਗੀਰ, ਕੰਵਲਜੀਤ ਸਿੰਘ ਮਿੰਟੂ, ਸਤਨਾਮ ਸਿੰਘ ਸੱਤਾ, ਪ੍ਰਮਿੰਦਰ ਸਿੰਘ ਰੰਗੀਆ ਆਦਿ ਹਾਜ਼ਰ ਸਨ।
 

Ad Position 22
No active advertisement
ਪਿਛਲੀ ਖ਼ਬਰ ਸੜਕੀ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਪਿੰਡ ਪੰਡੋਰੀ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਤੇ ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਪੱਖੀ ਨਾ...
Ad Position 24