10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਪੰਜਾਬੀ ਅੱਜ ਵੀ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ - ਜਥੇਦਾਰ ਗੜਗੱਜ

ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬੀ ਅੱਜ ਵੀ ਸੰਨ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ ਹਨ ਅਤੇ ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਸਮੁੱਚੇ ਵਿਸ਼ਵ ਅੰਦਰ ਇਹੋ ਜਿਹੀ ਵੰਡ ਅਤੇ ਕਤਲੇਆਮ ਵਾਲਾ ਵਰਤਾਰਾ ਕਦੇ ਨਾ ਵਾਪਰੇ। ਅਕਾਲ ਤਖਤ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਖ਼ਿੱਤੇ ਵਿਚ ਰਹਿਣ ਵਾਲੇ ਸਮੂਹ ਪੰਜਾਬੀ ਸਿੱਖ, ਹਿੰਦੂ ਤੇ ਮੁਸਲਮਾਨ ਅਗਸਤ 1947 ਨੂੰ ਪੰਜਾਬ ਦੇ ਉਜਾੜੇ ਦਾ ਸਮਾਂ ਮੰਨਦੇ ਹਨ। ਭਾਵੇਂ ਕਿ ਉਸ ਸਮੇਂ ਦੋ-ਦੇਸ਼ ਸਿਧਾਂਤ ਤਹਿਤ ਦੋ ਵੱਖ-ਵੱਖ ਦੇਸ਼ ਬਣ ਗਏ ਪਰ ਇਹ ਪੰਜਾਬੀਆਂ ਲਈ ਉਜਾੜੇ ਦਾ ਸਮਾਂ ਸੀ। ਸੰਨ 1947 ਵਿਚ ਪੰਜਾਬ ਅੰਦਰ ਕਈ ਦਿਨਾਂ ਤੱਕ ਕਤਲੇਆਮ ਹੋਇਆ, ਮਨੁੱਖਤਾ ਦਾ ਘਾਣ ਹੋਇਆ ਅਤੇ ਵੰਡ-ਪਾਊ ਸਿਆਸਤ ਨੇ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਨੂੰ ਵੰਡ ਕੇ ਰੱਖ ਦਿੱਤਾ, ਜਿਸ ਦਾ ਸੰਤਾਪ ਅੱਜ ਵੀ ਦੇਸ਼-ਦੁਨੀਆ ਵਿਚ ਰਹਿੰਦੇ ਪੰਜਾਬੀ ਹੰਢਾ ਰਹੇ ਹਨ। ਉਨ੍ਹਾਂ ਕਿਹਾ ਕਿ 1947 ਵਿਚ ਹੋਏ ਕਤਲੇਆਮ ਵਿਚ 10 ਲੱਖ ਤੋਂ ਵੱਧ ਪੰਜਾਬੀ ਮਾਰੇ ਗਏ ਜਿਨ੍ਹਾਂ ਵਿਚ ਹਿੰਦੂ, ਮੁਸਲਮਾਨ ਤੇ ਸਿੱਖ ਵੀ ਸ਼ਾਮਿਲ ਸਨ।


ਜਥੇਦਾਰ ਗੜਗੱਜ ਨੇ ਕਿਹਾ ਕਿ 1947 ਵਿਚ ਮਾਰੇ ਗਏ ਸਮੂਹ ਪੰਜਾਬੀਆਂ ਦੀ ਯਾਦ ਵਿਚ ਪਿਛਲੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ 14 ਅਗਸਤ ਨੂੰ ਹੋ ਚੁੱਕੀ ਹੈ, ਜਿਸ ਦੇ ਭੋਗ 16 ਅਗਸਤ ਨੂੰ ਪੈਣਗੇ ਅਤੇ ਉਪਰੰਤ ਸੰਗਤੀ ਰੂਪ ਵਿਚ ਅਰਦਾਸ ਕਰਕੇ ਮਾਰੇ ਗਏ ਪੰਜਾਬੀਆਂ ਨੂੰ ਸਤਿਕਾਰ ਭੇਟ ਕਰਦਿਆਂ ਯਾਦ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੰਜਾਬੀਆਂ ਤੇ ਸੰਗਤਾਂ ਨੂੰ ਇਸ ਅਰਦਾਸ ਸਮਾਗਮ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਜਥੇਦਾਰ ਗੜਗੱਜ ਨੇ ਕਿਹਾ 1947  ਵਿਚ ਪੰਜਾਬੀਆਂ ਖ਼ਾਸ ਕਰਕੇ ਸਿੱਖਾਂ ਨੇ ਲਹਿੰਦੇ ਪੰਜਾਬ ਵਾਲੇ ਪਾਸੇ ਵੰਡ ਕਰਕੇ ਆਪਣੀ ਕੀਮਤੀ ਤੇ ਉਪਜਾਊ ਜ਼ਮੀਨ ਛੱਡੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਜਾਨ ਤੋਂ ਪਿਆਰੇ 200 ਤੋਂ ਵੱਧ ਗੁਰਧਾਮਾਂ ਦੇ ਵਿਛੋੜੇ ਦਾ ਦਰਦ ਸਹਿਆ। ਇਹ ਦਰਦ ਸਿੱਖਾਂ ਨੇ ਅਰਦਾਸ ਵਿਚ ਸ਼ਾਮਿਲ ਕੀਤਾ ਅਤੇ ਹਰ ਰੋਜ਼ ਸਿੱਖ ਵਿੱਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਅਰਦਾਸ ਬੇਨਤੀ ਕਰਦੇ ਹਨ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਸਿੱਖ ਸੰਗਤ ਦੀਆਂ ਅਰਦਾਸਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ, ਦੋਵੇਂ ਪਾਸੇ ਵੱਸਦੇ ਪੰਜਾਬੀਆਂ ਨੂੰ ਇਕ-ਦੂਜੇ ਨਾਲ ਮਿਲਣ ਦਾ ਰਾਹ ਮਿਲਿਆ, ਸਾਲਾਂ ਤੋਂ ਆਪਸ ਵਿਚ ਵਿੱਛੜੇ ਲੋਕ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਉੱਤੇ ਮਿਲੇ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਜੋ ਦੋਵੇਂ ਦੇਸ਼ਾਂ ਵਿਚ ਤਣਾਅ ਵਾਲਾ ਮਾਹੌਲ ਬਣਿਆ, ਉਸ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਗਿਆ ਅਤੇ ਸਿੱਖ ਸੰਗਤ ਤੇ ਸਰਕਾਰ ਪਾਸੋਂ ਇਸ ਲਾਂਘੇ ਨੂੰ ਦੁਬਾਰਾ ਜਲਦ ਹੀ ਖੋਲ੍ਹਣ ਦੀ ਮੰਗ ਕਰ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਪੁਰਬ ਵੀ ਆ ਰਿਹਾ ਹੈ ਅਤੇ ਜੇਕਰ ਇਸ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਜਾਵੇ ਤਾਂ ਸੰਗਤ ਗੁਰੂ ਸਾਹਿਬ ਦੇ ਇਸ ਪਾਵਨ ਅਸਥਾਨ ਉੱਤੇ ਨਤਮਸਤਕ ਹੋ ਸਕਣਗੀਆਂ। ਉਨ੍ਹਾਂ ਭਾਰਤ ਸਰਕਾਰ ਨੂੰ ਇਹ ਲਾਂਘਾ ਜਲਦ ਖੋਲ੍ਹਣ ਲਈ ਕਾਰਜ ਕਰਨ ਨੂੰ ਆਖਿਆ। ਉਨ੍ਹਾਂ ਅਰਦਾਸ ਕੀਤੀ ਕਿ ਸਮੁੱਚੇ ਵਿਸ਼ਵ ਅੰਦਰ ਆਪਸੀ ਮੁਹੱਬਤ ਤੇ ਸਾਂਝੀਵਾਲਤਾ ਵਧੇ ਅਤੇ ਜਿਹੋ ਜਿਹੇ ਦਿਨ ਪੰਜਾਬ ਨੇ ਸੰਨ 1947 ਵਿਚ ਦੇਖੇ, ਇਹੋ ਜਿਹੇ ਕਿਸੇ ਨੂੰ ਨਾ ਦੇਖਣੇ ਪੈਣ। 

Ad Position 22
No active advertisement
ਪਿਛਲੀ ਖ਼ਬਰ ਦੋ ਧਿਰਾਂ 'ਚ ਕਿਸੇ ਗੱਲ ਨੂੰ ਲੈ ਕੇ ਹੋਇਆ ਤਕਰਾਰ, 2 ਜ਼ਖਮੀ ਅਗਲੀ ਖ਼ਬਰ ਸੜਕੀ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
Ad Position 24