10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਦੋ ਧਿਰਾਂ 'ਚ ਕਿਸੇ ਗੱਲ ਨੂੰ ਲੈ ਕੇ ਹੋਇਆ ਤਕਰਾਰ, 2 ਜ਼ਖਮੀ

ਗੁਰੂ ਹਰ ਸਹਾਏ, 15 ਅਗਸਤ (ਕਪਿਲ ਕੰਧਾਰੀ)-ਅੱਜ ਜਿਥੇ ਦੇਸ਼ ਭਰ ਵਿਚ ਆਜ਼ਾਦੀ ਦਿਹਾੜਾ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਗੁਰੂ ਹਰ ਸਹਾਏ, 15 ਅਗਸਤ (ਕਪਿਲ ਕੰਧਾਰੀ)-ਅੱਜ ਜਿਥੇ ਦੇਸ਼ ਭਰ ਵਿਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਲੋਕਾਂ ਵਲੋਂ ਮਨਾਇਆ ਜਾ ਰਿਹਾ ਹੈ, ਉਥੇ ਹੀ ਗੁਰੂ ਹਰ ਸਹਾਏ ਸ਼ਹਿਰ ਦੀ ਗੁਰੂ ਕਰਮ ਸਿੰਘ ਬਸਤੀ ਵਿਖੇ ਅੱਜ ਦੋ ਧਿਰਾਂ ਵਿਚ ਆਪਸੀ ਟਕਰਾਰ ਹੋ ਗਿਆ, ਜਿਸ ਵਿਚ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਅੱਜ ਗੁਰੂ ਕਰਮ ਸਿੰਘ ਬਸਤੀ ਵਿਖੇ 2 ਗੁਆਂਢੀਆਂ ਦਾ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਤਕਰਾਰ ਹੋ ਗਿਆ, ਜਿਸ ਵਿਚ ਉਨ੍ਹਾਂ ਵਲੋਂ ਇਕ-ਦੂਜੇ ਉੱਪਰ ਇੱਟਾਂ ਪੱਥਰ ਵੀ ਚਲਾਏ ਗਏ ਅਤੇ ਇਸ ਦੌਰਾਨ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਨੂੰ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਗੁਰੂ ਹਰ ਸਹਾਏ ਵਿਖੇ ਲਿਆਂਦਾ ਗਿਆ ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਫਿਰੋਜ਼ਪੁਰ ਰੈਫਰ ਕਰ ਦਿੱਤਾ ਗਿਆ, ਉਥੇ ਹੀ ਇਸ ਸਬੰਧੀ ਗੁਰੂ ਹਰ ਸਹਾਏ ਪੁਲਿਸ ਨੂੰ ਪਤਾ ਚੱਲਦਿਆਂ ਹੀ ਪੁਲਿਸ ਪਾਰਟੀ ਮੌਕੇ ਉਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਪਾਰਟੀ ਵਲੋਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਪੰਜਾਬੀ ਅੱਜ ਵੀ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ - ਜਥੇਦਾਰ ਗੜਗੱਜ
Ad Position 24