10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਗਿਆਨੀ ਹਰਪ੍ਰੀਤ ਸਿੰਘ

ਲੁਧਿਆਣਾ/ਇਆਲੀ/ਥਰੀਕੇ, 15 ਅਗਸਤ (ਮਨਜੀਤ ਸਿੰਘ ਦੁੱਗਰੀ)-ਪਿਛਲੇ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਲੁਧਿਆਣਾ/ਇਆਲੀ/ਥਰੀਕੇ, 15 ਅਗਸਤ (ਮਨਜੀਤ ਸਿੰਘ ਦੁੱਗਰੀ)-ਪਿਛਲੇ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਕੇਂਦਰ ਸਰਕਾਰ ਤੁਰੰਤ ਰਿਹਾਅ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਲੁਧਿਆਣਾ ਵਿਖੇ ਭਾਈ ਹਰਿੰਦਰ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਆਪਣੇ ਸਾਥੀਆਂ ਇਕਬਾਲ ਸਿੰਘ ਝੂੰਦਾ, ਪ੍ਰੇਮ ਸਿੰਘ ਚੰਦੂ ਮਾਜਰਾ, ਦਰਸ਼ਨ ਸਿੰਘ ਸ਼ਿਵਾਲਿਕ, ਸੰਤ ਸਿੰਘ ਉਮੇਦਪੁਰੀ ਸਮੇਤ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਕੇ ਜਲਦ ਹੀ ਕੇਂਦਰ ਸਰਕਾਰ ਨੂੰ ਇਕ ਪੱਤਰ ਵੀ ਲਿਖਣਗੇ, ਹੁਣ ਤਾਂ ਸੁਪਰੀਮ ਕੋਰਟ ਵੀ ਹਾਮੀ ਭਰਦੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਾਰੇ ਬੰਦੀ ਸਿੰਘ ਰਿਹਾਅ ਹੋਣੇ ਚਾਹੀਦੇ ਹਨ। ਜੇਕਰ ਜ਼ਰੂਰਤ ਪਈ ਤਾਂ ਉਹ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸੰਘਰਸ਼ ਵੀ ਵਿੱਢਣਗੇ। 

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਸਾਈਕਲ ਰੈਲੀ ਕੱਢ ਕੇ ਸਿਹਤ ਨੂੰ ਤੰਦਰੁਸਤ ਰੱਖਣ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ ਦੋ ਧਿਰਾਂ 'ਚ ਕਿਸੇ ਗੱਲ ਨੂੰ ਲੈ ਕੇ ਹੋਇਆ ਤਕਰਾਰ, 2 ਜ਼ਖਮੀ
Ad Position 24