10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਆਜ਼ਾਦੀ ਦਿਹਾੜਾ ਇਟਲੀ ਦੇ ਭਾਰਤੀ ਭਾਈਚਾਰੇ ਨੇ ਪੂਰੀ ਸ਼ਾਨ ਨਾਲ ਮਨਾਇਆ

ਰੋਮ (ਇਟਲੀ), 15 ਅਗਸਤ (ਹਰਦੀਪ ਸਿੰਘ ਕੰਗ)-ਅਸੀਂ ਸਮੂਹ ਭਾਰਤੀ ਭਾਰਤ ਦੀ ਆਜ਼ਾਦੀ ਲਈ ਸ਼ਹੀਦ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਰੋਮ (ਇਟਲੀ), 15 ਅਗਸਤ (ਹਰਦੀਪ ਸਿੰਘ ਕੰਗ)-ਅਸੀਂ ਸਮੂਹ ਭਾਰਤੀ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਉਨ੍ਹਾਂ ਸਮੂਹ ਸ਼ਹੀਦਾਂ ਦੇ ਸਦਾ ਹੀ ਰਿਣੀ ਰਹਾਂਗੇ ਜਿਨ੍ਹਾਂ ਨੇ ਆਪਣਾ ਜੀਵਨ ਦੇਸ਼ ਦੀ ਆਜ਼ਾਦੀ ਲਈ ਨਿਛਾਵਰ ਕਰਕੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਅੰਬੈਸੀ ਰੋਮ ਦੇ ਸਤਿਕਾਰਤ ਰਾਜਦੂਤ ਮੈਡਮ ਵਾਣੀ ਰਾਓ ਨੇ ਰੋਮ ਵਿਖੇ ਭਾਰਤੀ ਅੰਬੈਸੀ ਰੋਮ ਤੇ ਸਮੂਹ ਭਾਰਤੀ ਭਾਈਚਾਰੇ ਵਲੋਂ ਮਨਾਏ ਭਾਰਤ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਹਾਜ਼ਰੀਨ ਵੱਡੇ ਇਕੱਠ ਨਾਲ ਕੀਤਾ।

ਇਸ ਮੌਕੇ ਮੈਡਮ ਵਾਣੀ ਰਾਓ ਨੇ ਭਾਰਤ ਦਾ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਦਿਆਂ ਮਾਣਯੋਗ ਰਾਸ਼ਟਰਪਤੀ ਮੁਰਮੂ ਦਾ ਦੇਸ਼ ਵਾਸੀਆਂ ਦੇ ਨਾਮ ਸੰਦੇਸ਼ ਵੀ ਪੜ੍ਹ ਕੇ ਸੁਣਾਇਆ। ਭਾਰਤ ਦੇ ਰਾਸ਼ਟਰ ਗੀਤ ਜਨ-ਗਣ-ਮਣ ਤੋਂ ਆਜ਼ਾਦੀ ਦਿਵਸ ਸਮਾਰੋਹ ਦੀ ਸ਼ੁਰੂਆਤ ਹੋਈ। ਉਪਰੰਤ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਲੋਕ ਨਾਚ ਤੇ ਪੰਜਾਬੀਆਂ ਦਾ ਮਹਿਬੂਬ ਲੋਕ ਨਾਚ ਭੰਗੜੇ ਦਾ ਦਿਲ ਤੁੰਬਵਾਂ ਨਜ਼ਾਰਾ ਪੇਸ਼ ਕੀਤਾ ਗਿਆ। ਇਸ ਮੌਕੇ ਪ੍ਰੈੱਸ ਰਾਹੀਂ ਦੇਸ਼ ਵਾਸੀਆਂ ਨੂੰ ਮੈਡਮ ਵਾਣੀ ਰਾਓ ਨੇ 79ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ। ਅੱਜ ਦੇ ਸੁਤੰਤਰਤਾ ਦਿਵਸ ਵਿਚ ਹਾਜ਼ਰੀਨ ਮਹਿਮਾਨਾਂ ਵਿਚ ਸਮੁੱਚਾ ਭਾਰਤ ਝਲਕਦਾ ਹੈ ਤੇ ਅੱਜ ਦਾ ਰੰਗਾਰੰਗ ਪ੍ਰੋਗਰਾਮ ਵੀ ਭਾਰਤੀ ਸੱਭਿਆਚਾਰ ਦੀਆਂ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਪੇਸ਼ਕਾਰੀ ਕਰ ਰਿਹਾ ਹੈ। ਉਹ ਇਟਲੀ ਦੇ ਰਹਿਣ ਬਸੇਰਾ ਕਰਦੇ ਭਾਰਤੀ ਭਾਈਚਾਰੇ ਦੀ ਸੇਵਾ ਵਿਚ ਹਨ ਤੇ ਭਾਈਚਾਰੇ ਨੂੰ ਪੇਸ਼ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਲਈ ਇਟਲੀ ਸਰਕਾਰ ਨਾਲ ਭਾਰਤੀ ਅੰਬੈਸੀ ਰੋਮ ਪਹਿਲ ਦੇ ਆਧਾਰ ਉਤੇ ਗੱਲਬਾਤ ਕਰਦੀ ਰਹਿੰਦੀ ਹੈ। ਭਾਰਤ ਦੇ 79ਵੇਂ ਸੁਤੰਤਰਤਾ ਦਿਵਸ ਵਿਚ ਹਾਜ਼ਰੀਨ ਬਹੁ-ਗਿਣਤੀ ਮਹਿਮਾਨਾਂ ਲਈ ਅੰਬੈਸੀ ਵਲੋਂ ਵਿਸ਼ੇਸ਼ ਭਾਰਤੀ ਖਾਣਿਆਂ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਇਟਲੀ ਭਰ ਤੋਂ ਬਹੁ-ਗਿਣਤੀ ਭਾਰਤੀਆਂ ਤੋਂ ਇਲਾਵਾ ਇਟਾਲੀਅਨ ਤੇ ਹੋਰ ਦੇਸ਼ਾਂ ਦੇ ਲੋਕਾਂ ਨੇ ਸੁਤੰਤਰਤਾ ਦਿਵਸ ਵਿਚ ਸ਼ਰੀਕ ਹੋ ਕੇ ਸਭ ਨੂੰ ਵਧਾਈ ਦਿੱਤੀ। 

Ad Position 22
No active advertisement
ਪਿਛਲੀ ਖ਼ਬਰ ਹਿੰਦ-ਪਾਕਿ ਬਾਰਡਰ 'ਤੇ ਸਾਦਕੀ ਚੌਕੀ 'ਤੇ 200 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਇਆ ਅਗਲੀ ਖ਼ਬਰ ਆਟੋ ਪਲਟਣ ਨਾਲ ਚਾਲਕ ਗੰਭੀਰ ਜ਼ਖਮੀ
Ad Position 24