09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਪ੍ਰੈੱਸ ਕਲੱਬ ਫ਼ਾਜ਼ਿਲਕਾ ਨੇ ਮਨਾਇਆ 79ਵਾਂ ਆਜ਼ਾਦੀ ਦਿਹਾੜਾ

ਫ਼ਾਜ਼ਿਲਕਾ , 15 ਅਗਸਤ - (ਬਲਜੀਤ ਸਿੰਘ)-ਅੱਜ ਫਾਜ਼ਿਲਕਾ ਦੇ ਵਿਚ ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਪ੍ਰੈੱਸ ਕਲੱਬ ਵਲੋਂ ਦੇ ਸਥਾਨਕ ਹੈਰੀਟੇਜ ਸਕੂਲ ਵਿਖੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਫਾਜ਼ਿਲਕਾ ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਫ਼ਾਜ਼ਿਲਕਾ , 15 ਅਗਸਤ - (ਬਲਜੀਤ ਸਿੰਘ)-ਅੱਜ ਫਾਜ਼ਿਲਕਾ ਦੇ ਵਿਚ ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਪ੍ਰੈੱਸ ਕਲੱਬ ਵਲੋਂ ਦੇ ਸਥਾਨਕ ਹੈਰੀਟੇਜ ਸਕੂਲ ਵਿਖੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਫਾਜ਼ਿਲਕਾ ਪ੍ਰੈੱਸ ਕਲੱਬ ਦੇ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਨੰਨ੍ਹੇ-ਮੁੰਨੇ ਬੱਚਿਆਂ ਦੇ ਨਾਲ ਦੇਸ਼ ਭਗਤੀ ਦੇ ਗੀਤ ਗਾ ਕੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰੈੱਸ ਕਲੱਬ ਦੇ ਪ੍ਰਧਾਨ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਜ ਇਸ ਪਵਿੱਤਰ ਦਿਹਾੜੇ ਮੌਕੇ ਉਨ੍ਹਾਂ ਵਲੋਂ ਅਤੇ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਵੀਰ ਯੋਧਿਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ 'ਤੇ ਮੈਨੇਜਿੰਗ ਡਾਇਰੈਕਟਰ ਨਵਦੀਪ ਛਾਬੜਾ ਅਤੇ ਪ੍ਰਿੰਸੀਪਲ ਨੈਂਸੀ ਛਾਬੜਾ ਵਲੋਂ ਆਏ ਹੋਏ ਸਾਰੇ ਪੱਤਰਕਾਰ ਭਾਈਚਾਰੇ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੱਤਰਕਾਰ ਲੀਲਾਧਰ ਸ਼ਰਮਾ, ਲੱਕੀ ਠਠਈ, ਅੰਮ੍ਰਿਤ ਸਚਦੇਵਾ, ‌ਅਮਰਜੀਤ ਸ਼ਰਮਾ, ਪ੍ਰਦੀਪ ਕੁਮਾਰ, ਰਣਜੀਤ ਸਿੰਘ ਬਲਜੀਤ ਸਿੰਘ, ਰੂਪੇਸ਼ ਬੰਸਲ, ਉਮੇਸ਼ ਕੁਮਾਰ ਅਤੇ ਲਖਵਿੰਦਰ ਹਾਂਡਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਈ.ਐਨ.ਐਸ. ਤਮਾਲ ਨੇ ਨੇਪਲਜ਼ ਦੀ ਯਾਤਰਾ ਦੌਰਾਨ 79ਵਾਂ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਨੇ ਮੰਡੀ ਵਿਚ 216 ਕਰੋੜ ਰੁਪਏ ਦੇ 33 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ
Ad Position 24