09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਝਾਰਖੰਡ ਦੇ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਦਾ ਦਿਹਾਂਤ

ਰਾਂਚੀ, 15 ਅਗਸਤ - ਝਾਰਖੰਡ ਦੇ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿਚ ਇਲਾਜ ਅਧੀਨ ਸਨ। 62 ਸਾਲਾ ਰਾਮਦਾਸ ਸੋਰੇਨ 2 ਅਗਸਤ ਨੂੰ ਆਪਣੇ ਘਰ ਦੇ ਬਾਥਰੂਮ ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਰਾਂਚੀ, 15 ਅਗਸਤ - ਝਾਰਖੰਡ ਦੇ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿਚ ਇਲਾਜ ਅਧੀਨ ਸਨ। 62 ਸਾਲਾ ਰਾਮਦਾਸ ਸੋਰੇਨ 2 ਅਗਸਤ ਨੂੰ ਆਪਣੇ ਘਰ ਦੇ ਬਾਥਰੂਮ ਵਿਚ ਡਿਗ ਗਏ ਸਨ। ਇਸ ਤੋਂ ਬਾਅਦ, ਉਨ੍ਹਾਂ ਨੂੰ ਇਲਾਜ ਲਈ ਜਮਸ਼ੇਦਪੁਰ ਤੋਂ ਦਿੱਲੀ ਹਵਾਈ ਜਹਾਜ਼ ਰਾਹੀਂ ਲਿਜਾਇਆ ਗਿਆ।

ਰਾਮਦਾਸ ਸੋਰੇਨ ਪੂਰਬੀ ਸਿੰਘਭੂਮ ਦੇ ਘਾਟਸੀਲਾ ਤੋਂ ਵਿਧਾਇਕ ਸਨ। ਉਨ੍ਹਾਂ ਨੂੰ ਜੇ.ਐਮ.ਐਮ. ਲਈ ਪੂਰਬੀ ਸਿੰਘਭੂਮ ਤੋਂ ਦੂਜਾ ਸਭ ਤੋਂ ਵੱਡਾ ਨੇਤਾ ਕਿਹਾ ਜਾਂਦਾ ਹੈ। 2 ਅਗਸਤ ਨੂੰ ਬਾਥਰੂਮ ਵਿੱਚ ਡਿੱਗਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਹੋ ਗਈ ਸੀ। ਉਨ੍ਹਾਂ ਦਾ ਦਿੱਲੀ ਵਿਚ ਲਗਾਤਾਰ ਇਲਾਜ ਚੱਲ ਰਿਹਾ ਸੀ। ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਵਿਚ ਹੈਲੀਕਾਪਟਰ ਹਾਦਸਾ, 5 ਲੋਕਾਂ ਦੀ ਮੌਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਨਾਗਾਲੈਂਡ ਦੇ ਰਾਜਪਾਲ ਲਾ ਗਣੇਸ਼ਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24