09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਗਿਆਨੀ ਹਰਪ੍ਰੀਤ ਸਿੰਘ 18 ਅਗਸਤ ਨੂੰ ਅਜਨਾਲਾ ਆਉਣਗੇ-ਡਾ. ਰਤਨ ਸਿੰਘ ਅਜਨਾਲਾ

ਅਜਨਾਲਾ, (ਅੰਮ੍ਰਿਤਸਰ), 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਪਾਰਟੀ ਦੀ....

Ad Position 21
repet_subhas-goyals [Copy P29]
ਅਜੀਤ ਡੈਸਕ 16-08-2025

ਅਜਨਾਲਾ, (ਅੰਮ੍ਰਿਤਸਰ), 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਪਾਰਟੀ ਦੀ ਮਜਬੂਤੀ ਲਈ 18 ਅਗਸਤ ਨੂੰ ਦੁਪਹਿਰ 3 ਵਜੇ ਅਜਨਾਲਾ ਸ਼ਹਿਰ ਵਿਚ ਪਹੁੰਚਣਗੇ। ਇਹ ਜਾਣਕਾਰੀ ਅੱਜ ਪੰਜਾਬ ਦੇ ਬਜ਼ੁਰਗ ਸਿਆਸਤਦਾਨ ਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਅਜਨਾਲਾ ਪਹੁੰਚਣ ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ।


ਡਾ. ਰਤਨ ਸਿੰਘ ਅਜਨਾਲਾ ਨੇ ਅੱਗੇ ਦੱਸਿਆ ਕਿ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਹੋਰ ਆਗੂ ਵੀ ਮੌਜੂਦ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਮੋਹਰੀ ਹੋ ਕੇ ਲੜਨ ਅਤੇ ਪੰਥ ਦੇ ਸਾਰੇ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਪੰਜਾਬ ਦੀ ਬਿਹਤਰੀ ਲਈ ਅੱਗੇ ਆਉਣ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਚ ਮੀਂਹ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਅਗਲੀ ਖ਼ਬਰ ਅਲਾਸਕਾ: ਟਰੰਪ ਤੇ ਪੁਤਿਨ ਵਿਚਾਲੇ ਹੋਈ ਕਰੀਬ 3 ਘੰਟੇ ਮੁਲਾਕਾਤ
Ad Position 24