09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਹਰੀਕੇ ਹੈਡ ਵਰਕਸ ਵਿਚ ਲਗਾਤਾਰ ਵੱਧ ਰਿਹੈ ਪਾਣੀ ਦਾ ਪੱਧਰ

ਹਰੀਕੇ ਪੱਤਣ, (ਤਰਨਤਾਰਨ), 16 ਅਗਸਤ (ਸੰਜੀਵ ਕੁੰਦਰਾ)- ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਮੀਂਹ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਕਾਰਨ ਡੈਮਾਂ ਵਿਚ ਪਾਣੀ ਦਾ ਪੱਧਰ....

Ad Position 21
repet_subhas-goyals [Copy P29]
ਅਜੀਤ ਡੈਸਕ 16-08-2025

ਹਰੀਕੇ ਪੱਤਣ, (ਤਰਨਤਾਰਨ), 16 ਅਗਸਤ (ਸੰਜੀਵ ਕੁੰਦਰਾ)- ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਮੀਂਹ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਕਾਰਨ ਡੈਮਾਂ ਵਿਚ ਪਾਣੀ ਦਾ ਪੱਧਰ ਖ਼ਤਰਨਾਕ ਲੈਵਲ ਵੱਲ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਪੋਂਗ ਡੈਮ ਤੋਂ ਬਿਆਸ ਦਰਿਆ ਵਿਚ ਛੱਡੇ ਪਾਣੀ ਕਾਰਨ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦੇ ਪੱਧਰ ਦਾ ਵੱਧਣਾ ਲਗਾਤਾਰ ਜਾਰੀ ਹੈ।

ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 10 ਵਜੇ ਵੱਧ ਰਿਹਾ ਪਾਣੀ ਦਾ ਪੱਧਰ ਵੱਧ ਕੇ 1 ਲੱਖ 12 ਹਜ਼ਾਰ ਕਿਊਸਿਕ ਹੋ ਗਿਆ, ਜਿਸ ਵਿਚੋਂ ਡਾਊਨ ਸਟਰੀਮ ਨੂੰ 90 ਹਜ਼ਾਰ ਕਿਊਸਿਕ ਪਾਣੀ ਅਤੇ ਰਾਜਸਥਾਨ ਫੀਡਰ ਨਹਿਰ ਨੂੰ 13800 ਤੇ 8500 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਨੇ ਹਰੀਕੇ ਹਥਾੜ ਖੇਤਰ ਵਿਚ ਜਲ ਥਲ ਕਰ ਦਿੱਤਾ ਹੈ ਤੇ ਹਜ਼ਾਰਾਂ ਏਕੜ ਫ਼ਸਲ ਪਾਣੀ ਵਿਚ ਡੁੱਬ ਜਾਣ ਕਾਰਨ ਬਰਬਾਦ ਹੋ ਗਈ ਹੈ। ਲਗਾਤਾਰ ਵੱਧ ਰਹੇ ਪਾਣੀ ਕਾਰਨ ਲੋਕਾਂ ਵਿਚ ਵੱਡਾ ਖ਼ੌਫ਼ ਹੈ।

Ad Position 22
No active advertisement
ਪਿਛਲੀ ਖ਼ਬਰ ਸਿਆਟਲ ਦੇ ਸਪੇਸ ਨੀਡਲ ’ਤੇ ਲਹਿਰਾਇਆ ਭਾਰਤੀ ਤਿਰੰਗਾ ਅਗਲੀ ਖ਼ਬਰ ਦਿੱਲੀ ਵਿਚ ਮੀਂਹ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ
Ad Position 24