08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਹੈਰੋਇਨ ਤੇ ਡਰੱਗ ਮਨੀ ਸਮੇਤ ਤਸਕਰ ਕਾਬੂ, ਪਹਿਲਾਂ ਵੀ 8 ਮਾਮਲੇ ਹਨ ਦਰਜ

ਮਾਛੀਵਾੜਾ ਸਾਹਿਬ, 16 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਨੇ ਹੈਰੋਇਨ...

Ad Position 21
repet_subhas-goyals [Copy P29]
ਅਜੀਤ ਡੈਸਕ 16-08-2025

ਮਾਛੀਵਾੜਾ ਸਾਹਿਬ, 16 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਤਸਕਰ ਜਸਦੇਵ ਸਿੰਘ ਉਰਫ਼ ਜੱਸਾ ਵਾਸੀ ਮਾਛੀਵਾੜਾ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਨੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੂੰ ਪਿਛਲੇ ਲੰਮੇ ਸਮੇਂ ਤੋਂ ਸ਼ਿਕਾਇਤਾਂ ਆਈਆਂ ਸਨ ਕਿ ਜਸਦੇਵ ਸਿੰਘ ਜੱਸਾ ਜੋ ਕਿ ਕੂੰਮਕਲਾਂ ਥਾਣਾ ਅਧੀਨ ਪੈਂਦੇ ਪਿੰਡ ਚੌਂਤਾ ਤੋਂ ਨਸ਼ਾ ਮਾਛੀਵਾੜਾ ਇਲਾਕੇ ਵਿਚ ਲਿਆ ਕੇ ਵੇਚਦਾ ਹੈ। ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ. ਡਾ. ਜੋਤੀ ਯਾਦਵ ਦੇ ਨਿਰਦੇਸ਼ਾਂ ਤਹਿਤ ਉਕਤ ਨਸ਼ਾ ਤਸਕਰ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਲੰਮੇ ਸਮੇਂ ਤੋਂ ਕੋਸ਼ਿਸ਼ ਜਾਰੀ ਸੀ।

ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜਗਤਾਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਹੇ ਸਨ ਕਿ ਰਤੀਪੁਰ ਰੋਡ ਮਾਛੀਵਾੜਾ ਸਾਹਿਬ ਦੇ ਚੌਰਸਤੇ ਵਿਖੇ ਜਸਦੇਵ ਸਿੰਘ ਨੂੰ ਕਾਬੂ ਕਰ ਲਿਆ ਗਿਆ। ਜਦੋਂ ਪੁਲਿਸ ਪਾਰਟੀ ਵਲੋਂ ਇਸ ਨੂੰ ਕਾਬੂ ਕੀਤਾ ਜਾ ਰਿਹਾ ਸੀ ਤਾਂ ਇਸ ਨੇ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਵੀ ਕੀਤੀ ਅਤੇ ਸਰਕਾਰੀ ਡਿਊਟੀ ਵਿਚ ਰੁਕਾਵਟ ਪਾਈ। ਪੁਲਿਸ ਪਾਰਟੀ ਨੂੰ ਤਲਾਸ਼ੀ ਦੌਰਾਨ ਇਸ ਕੋਲੋਂ 21 ਗ੍ਰਾਮ 90 ਮਿਲੀਗ੍ਰਾਮ ਹੈਰੋਇਨ ਅਤੇ 4100 ਰੁਪਏ ਡਰੱਗ ਮਨੀ ਬਰਾਮਦ ਹੋਈ। ਡੀ.ਐੱਸ.ਪੀ. ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਸਰਗਰਮ ਜਸਦੇਵ ਸਿੰਘ ਉੱਪਰ ਪਹਿਲਾਂ ਵੀ 8 ਮਾਮਲੇ ਦਰਜ ਹਨ। ਇਸ ’ਤੇ ਪਹਿਲਾ ਮਾਮਲਾ 2015 ਵਿਚ 12 ਕਿਲੋ ਭੁੱਕੀ ਦਾ ਦਰਜ ਹੋਇਆ, 2017 ਵਿਚ 250 ਗ੍ਰਾਮ ਅਫ਼ੀਮ ਤੇ 8 ਕਿਲੋ ਭੁੱਕੀ, 2017 ਵਿਚ ਫਿਰ 315 ਬੋਰ ਤੇ 2 ਕਾਰਤੂਸ ਬਰਾਮਦ ਹੋਏ, 2021 ਵਿਚ 2 ਅਪਰਾਧਿਕ ਮਾਮਲੇ ਦਰਜ ਹੋਏ, 2022 ਵਿਚ 4 ਕੁਇੰਟਲ ਭੁੱਕੀ ਬਰਾਮਦ ਹੋਈ, 2023 ਵਿਚ ਲੁਧਿਆਣਾ ਡਵੀਜ਼ਨ ਨੰਬਰ 7 ਵਿਚ ਅਪਰਾਧਿਕ ਮਾਮਲਾ ਦਰਜ ਹੋਇਆ। 2025 ਵਿਚ ਨਸ਼ੇ ਦਾ ਮਾਮਲਾ ਦਰਜ ਹੋਇਆ ਅਤੇ ਹੁਣ ਇਸ ’ਤੇ 2 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਜਿਥੋਂ ਇਹ ਨਸ਼ਾ ਲੈ ਕੇ ਆ ਰਿਹਾ ਸੀ, ਪੁੱਛਗਿੱਛ ਦੌਰਾਨ ਉਨ੍ਹਾਂ ਵਿਅਕਤੀਆਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਅਟਾਰੀ ਸਰਹੱਦ 'ਤੇ ਝੰਡੇ ਦੀ ਰਸਮ ਦਾ ਸਮਾਂ 6 ਵਜੇ ਸ਼ਾਮੀਂ ਹੋਇਆ ਅਗਲੀ ਖ਼ਬਰ ਏ. ਆਈ. ਤਕਨੀਕ ਨਾਲ ਸਿੱਖੀ 'ਤੇ ਕੀਤੇ ਜਾ ਰਹੇ ਹਮਲੇ ਬਰਦਾਸ਼ਤਯੋਗ ਨਹੀਂ - ਭਾਈ ਲੌਂਗੋਵਾਲ
Ad Position 24