08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਅਟਾਰੀ ਸਰਹੱਦ 'ਤੇ ਝੰਡੇ ਦੀ ਰਸਮ ਦਾ ਸਮਾਂ 6 ਵਜੇ ਸ਼ਾਮੀਂ ਹੋਇਆ

ਅਟਾਰੀ, ਅੰਮ੍ਰਿਤਸਰ, 16 ਅਗਸਤ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਭਾਰਤ-ਪਾਕਿਸਤਾਨ ਦੇਸ਼ਾਂ...

Ad Position 21
repet_subhas-goyals [Copy P29]
ਅਜੀਤ ਡੈਸਕ 16-08-2025

ਅਟਾਰੀ, ਅੰਮ੍ਰਿਤਸਰ, 16 ਅਗਸਤ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਭਾਰਤ-ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਵਿਖੇ ਬੀ.ਐਸ.ਐਫ. ਅਤੇ ਪਾਕਿਸਤਾਨ ਰੇਂਜਰਾਂ ਦਰਮਿਆਨ ਰੋਜ਼ਾਨਾ ਸ਼ਾਮ ਹੁੰਦੀ ਝੰਡੇ ਦੀ ਰਸਮ ਰੀਟਰੀਟ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਬੀ.ਐਸ.ਐਫ. ਅਨੁਸਾਰ ਪਹਿਲਾਂ ਝੰਡੇ ਦੀ ਰਸਮ 6.30 ਤੋਂ ਸ਼ੁਰੂ ਹੋ ਕੇ 7 ਵਜੇ ਤੱਕ ਇਹ ਸੈਰੇਮਨੀ ਚੱਲਦੀ ਸੀ, ਹੁਣ ਗਰਮੀ ਤੋਂ ਤਬਦੀਲ ਹੋ ਰਹੇ ਮੌਸਮ ਦੇ ਮਦੇਨਜ਼ਰ ਅਟਾਰੀ ਸਰਹੱਦ ਉਤੇ ਪਾਕਿਸਤਾਨ ਰੇਂਜਰਾਂ ਨਾਲ ਹੋਈ ਗੱਲਬਾਤ ਤੋਂ ਬਾਅਦ ਝੰਡੇ ਦੀ ਰਸਮ ਦਾ ਸਮਾਂ 6 ਵਜੇ ਸ਼ਾਮ ਕੀਤਾ ਗਿਆ ਹੈ। ਬੀ.ਐਸ.ਐਫ. ਅਨੁਸਾਰ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਅਟਾਰੀ ਸਰਹੱਦ ਉਤੇ ਝੰਡੇ ਦੀ ਰਸਮ ਵੇਖਣ ਲਈ ਆਉਣ ਵਾਲੇ ਸੈਲਾਨੀਆਂ ਨੂੰ ਅਪੀਲ ਹੈ ਕਿ ਉਹ ਸ਼ਾਮ 5 ਵਜੇ ਤੱਕ ਆਪਣੀਆਂ ਗੱਡੀਆਂ ਪਾਰਕਿੰਗ ਵਿਚ ਲਗਾ ਕੇ ਸਰਹੱਦ ਉਤੇ ਬਣੇ ਸਟੇਡੀਅਮ ਵਿਖੇ ਪੁੱਜਣ। ਇਸ ਦੌਰਾਨ ਇਹ ਵੀ ਦੱਸਣਯੋਗ ਹੈ ਕਿ ਸੈਲਾਨੀ ਭਾਰੇ ਬੈਗ, ਵੱਡੇ ਹੈਂਡ ਪਰਸ, ਇਲੈਕਟਰੋਨਿਕ ਚੀਜ਼ਾਂ ਨੂੰ ਵੀ ਆਪਣੀਆਂ ਗੱਡੀਆਂ ਵਿਚ ਹੀ ਰੱਖ ਕੇ ਆਉਣ ਦੀ ਅਪੀਲ ਕੀਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਭਾਰਤੀ ਚੋਣ ਕਮਿਸ਼ਨ ਭਲਕੇ ਕਰੇਗਾ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਹੈਰੋਇਨ ਤੇ ਡਰੱਗ ਮਨੀ ਸਮੇਤ ਤਸਕਰ ਕਾਬੂ, ਪਹਿਲਾਂ ਵੀ 8 ਮਾਮਲੇ ਹਨ ਦਰਜ
Ad Position 24