08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਭਾਰਤੀ ਚੋਣ ਕਮਿਸ਼ਨ ਭਲਕੇ ਕਰੇਗਾ ਪ੍ਰੈਸ ਕਾਨਫਰੰਸ

ਨਵੀਂ ਦਿੱਲੀ, 16 ਅਗਸਤ-ਭਾਰਤੀ ਚੋਣ ਕਮਿਸ਼ਨ 17 ਅਗਸਤ, 2025 ਨੂੰ ਦੁਪਹਿਰ 3 ਵਜੇ ਨਵੀਂ ਦਿੱਲੀ...

Ad Position 21
repet_subhas-goyals [Copy P29]
ਅਜੀਤ ਡੈਸਕ 16-08-2025

ਨਵੀਂ ਦਿੱਲੀ, 16 ਅਗਸਤ-ਭਾਰਤੀ ਚੋਣ ਕਮਿਸ਼ਨ 17 ਅਗਸਤ, 2025 ਨੂੰ ਦੁਪਹਿਰ 3 ਵਜੇ ਨਵੀਂ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ਵਿਖੇ ਇਕ ਪ੍ਰੈਸ ਕਾਨਫਰੰਸ ਕਰੇਗਾ। ਡੀ.ਜੀ. ਮੀਡੀਆ ਈ.ਸੀ.ਆਈ. ਨੇ ਇਹ ਜਾਣਕਾਰੀ ਦਿੱਤੀ।ਸਪੈਸ਼ਲ ਇਨਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤੋਂ ਬਾਅਦ ਇਹ ਚੋਣ ਕਮਿਸ਼ਨ ਦੀ ਪਹਿਲੀ ਪ੍ਰੈਸ ਕਾਨਫਰੰਸ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਵੋਟਰ ਸੂਚੀ ਦਾ ਇਕ ਵਿਸ਼ੇਸ਼ ਤੀਬਰ ਸੋਧ (SIR) ਸ਼ੁਰੂ ਕਰ ਦਿੱਤਾ ਹੈ ਜੋ ਕਿ ਚੋਣਾਂ ਤੋਂ ਚਾਰ ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਹੈ। ਇਸ ਫੈਸਲੇ ਬਾਰੇ ਉਠਾਏ ਗਏ ਸਵਾਲ ਹੁਣ ਸੰਸਦ ਦੇ ਮਾਨਸੂਨ ਸੈਸ਼ਨ ਵਿਚ ਚਰਚਾ ਦਾ ਵਿਸ਼ਾ ਬਣ ਗਏ ਹਨ।

ਦੱਸ ਦਈਏ ਕਿ ਵਿਰੋਧੀ ਧਿਰ ਦੇ ਦੋਸ਼ਾਂ ਵਿਚਕਾਰ ਚੋਣ ਕਮਿਸ਼ਨ ਐਤਵਾਰ ਨੂੰ ਪ੍ਰੈਸ ਕਾਨਫਰੰਸ ਕਰੇਗਾ। ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ ਲਗਾਏ ਗਏ ਦੋਸ਼ਾਂ ਅਤੇ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਆਪਕ ਸੋਧ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਕੀਤੇ ਗਏ ਨਿਰੰਤਰ ਵਿਰੋਧ ਵਿਚਕਾਰ ਚੋਣ ਕਮਿਸ਼ਨ (ਈ.ਸੀ.) ਪ੍ਰੈਸ ਕਾਨਫਰੰਸ ਕਰੇਗਾ।

Ad Position 22
No active advertisement
ਪਿਛਲੀ ਖ਼ਬਰ ਪਿੰਡ ਸੜੋਆ ਦੇ ਨੌਜਵਾਨ ਦੀ ਇਟਲੀ ਤੋਂ ਘਰ ਪੁੱਜੀ ਲਾਸ਼ ਅਗਲੀ ਖ਼ਬਰ ਅਟਾਰੀ ਸਰਹੱਦ 'ਤੇ ਝੰਡੇ ਦੀ ਰਸਮ ਦਾ ਸਮਾਂ 6 ਵਜੇ ਸ਼ਾਮੀਂ ਹੋਇਆ
Ad Position 24