08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਥਾਣਾ ਠੁੱਲੀਵਾਲ ਪੁਲਿਸ ਵਲੋਂ 10 ਕਿਲੋ ਭੁੱਕੀ ਸਮੇਤ ਵਿਅਕਤੀ ਕਾਬੂ

ਮਹਿਲ ਕਲਾਂ, 16 ਅਗਸਤ (ਅਵਤਾਰ ਸਿੰਘ ਅਣਖੀ)-ਥਾਣਾ ਠੁੱਲੀਵਾਲ (ਬਲਨਾਲਾ) ਪੁਲਿਸ ਨੇ ਮਿਲੀ ਸੂਚਨਾ...

Ad Position 21
repet_subhas-goyals [Copy P29]
ਅਜੀਤ ਡੈਸਕ 16-08-2025

ਮਹਿਲ ਕਲਾਂ, 16 ਅਗਸਤ (ਅਵਤਾਰ ਸਿੰਘ ਅਣਖੀ)-ਥਾਣਾ ਠੁੱਲੀਵਾਲ (ਬਲਨਾਲਾ) ਪੁਲਿਸ ਨੇ ਮਿਲੀ ਸੂਚਨਾ ਦੇ ਆਧਾਰ ‘ਤੇ ਕੀਤੀ ਕਾਰਵਾਈ ਦੌਰਾਨ ਇਕ ਵਿਅਕਤੀ ਨੂੰ 10 ਕਿਲੋ ਭੁੱਕੀ ਸਮੇਤ ਕਾਬੂ ਕਰਨ ਦਾ ਪਤਾ ਲੱਗਾ ਹੈ। ਥਾਣਾ ਮੁੱਖ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਸ. ਐਸ. ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਐਸ. ਪੀ. ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਹਮੀਦੀ-ਗੁਰਮ ਦੇ ਵਿਚਕਾਰਦੀ ਲੰਘਦੀ ਡਰੇਨ ਦੇ ਪੁਲ ਕੋਲੋਂ ਇਕ ਵਿਅਕਤੀ ਦੀ ਤਲਾਸ਼ੀ ਲੈ ਕੇ ਉਸ ਤੋਂ 10 ਕਿਲੋ ਭੁੱਕੀ ਚੂਰਾ ਬਰਾਮਦ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੋਬੀ ਸਿੰਘ ਵਾਸੀ ਖਲੀਲ ਪੱਤੀ ਸ਼ੇਰਪੁਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਸ ਸਬੰਧੀ ਥਾਣਾ ਠੁੱਲੀਵਾਲ 'ਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਮੀਂਹ ਦੇ ਪਾਣੀ ਨਾਲ ਭਰੇੇ ਟੋਏ ਵਿਚ ਡਿੱਗਣ ਕਾਰਨ 2 ਬੱਚਿਆਂ ਦੀ ਮੌਤ ਅਗਲੀ ਖ਼ਬਰ ਪਿੰਡ ਸਹਿਜੜਾ ਦੀ ਸਮੁੱਚੀ ਗ੍ਰਾਮ ਪੰਚਾਇਤ 'ਆਪ' 'ਚ ਸ਼ਾਮਿਲ
Ad Position 24