07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਸੜਕ ਹਾਦਸੇ 'ਚ ਦੋ ਨੌਜਵਾਨ ਖਿਡਾਰੀਆਂ ਦੀ ਮੌਤ, ਦੋ ਜ਼ਖ਼ਮੀ

ਬਰਨਾਲਾ/ਰੂੜੇਕੇ ਕਲਾਂ 16 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ) - ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਬੱਸ ਸਟੈਂਡ ਪੱਖੋ ਕਲਾਂ ਵਿਖੇ ਗੱਡੀ ਤੇ ਮੋਟਰਸਾਇਕਲ ਦੇ ਆਪਸ 'ਚ ਟਕਰਾਉਣ ਨਾਲ ਦੋ ਨੌਜਵਾਨ ਖਿਡਾਰੀਆਂ ਦੀ ਮੌਤ ਅਤੇ ਦੋ ਨੌਜਵਾਨਾਂ ਦੇ...

Ad Position 21
repet_subhas-goyals [Copy P29]
ਅਜੀਤ ਡੈਸਕ 16-08-2025

ਬਰਨਾਲਾ/ਰੂੜੇਕੇ ਕਲਾਂ 16 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ) - ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਬੱਸ ਸਟੈਂਡ ਪੱਖੋ ਕਲਾਂ ਵਿਖੇ ਗੱਡੀ ਤੇ ਮੋਟਰਸਾਇਕਲ ਦੇ ਆਪਸ 'ਚ ਟਕਰਾਉਣ ਨਾਲ ਦੋ ਨੌਜਵਾਨ ਖਿਡਾਰੀਆਂ ਦੀ ਮੌਤ ਅਤੇ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ |
ਇਕੱਤਰ ਜਾਣਕਾਰੀ ਅਨੁਸਾਰ ਨੌਜਵਾਨ ਮੋਟਰਸਾਇਕਲਾਂ 'ਤੇ ਸਵਾਰ ਹੋ ਕੇ ਲਾਗਲੇ ਪਿੰਡ ਕਰਵਾਏ ਜਾ ਰਹੇ ਟੂਰਨਾਮੈਂਟ ਤੋਂ ਆਪਣੇ ਪਿੰਡ ਖੋਖਰ ਕਲਾਂ ਜ਼ਿਲ੍ਹਾ ਮਾਨਸਾ ਵਿਖੇ ਜਾ ਰਹੇ ਸਨ | ਜਦੋ ਮੋਟਰਸਾਇਕਲ ਸਵਾਰ ਨੌਜਵਾਨ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ ਪਹੁੰਚੇ ਤਾਂ ਮੋਟਰਸਾਇਕਲ ਗੱਡੀ 'ਚ ਟਕਰਾਉਣ ਕਰਕੇ ਵਾਪਰੇ  ਕਬੱਡੀ ਖਿਡਾਰੀ ਸੁਖਦੀਪ ਸਿੰਘ ਪੁੱਤਰ ਬਿੱਕਰ ਸਿੰਘ, ਸਰਬਜੀਤ ਸਿੰਘ ਪੁੱਤਰ ਰਾਜ ਸਿੰਘ ਵਾਸੀਆਨ ਖੋਖਰ ਕਲਾਂ ਦੀ ਮੌਤ ਹੋ ਗਈ | ਲਭਪ੍ਰੀਤ ਸਿੰਘ ਪੁੱਤਰ ਦੇਸ ਰਾਜ ਵਾਸੀ ਬਰੇਟਾ, ਗੋਲਡੀ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਖੋਖਰ ਕਲਾਂ ਜ਼ਖ਼ਮੀ ਹੋ ਗਏ  | ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਥਾਣਾ ਮੁਖੀ ਮੈਡਮ ਰੇਨੂੰ ਪਰੋਚਾ ਅਤੇ ਸਬ ਇੰਸਪੈਕਟਰ ਮਨਜੀਤ ਸਿੰਘ ਦੀ ਅਗਵਾਈ ਵਿਚ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਸਬ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨਾਂ ਦੇ ਵਾਰਿਸਾਂ ਦੇ ਬਿਆਨਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ "ਅਸੀਂ ਭਾਰਤ ਨਾਲ ਸਾਂਝੀਆਂ ਫ਼ਿਲਮਾਂ ਵਰਗੇ ਹੋਰ ਬਹੁਤ ਸਾਰੇ ਕੰਮ ਕਰ ਸਕਦੇ ਹਾਂ - ਦੱਖਣੀ ਕੋਰੀਆਈ ਵਿਦੇਸ਼ ਮੰਤਰੀ ਅਗਲੀ ਖ਼ਬਰ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਸਮਾਪਤ
Ad Position 24