07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 16 ਅਗਸਤ (ਅਮਨਜੋਤ ਸਿੰਘ ਵਾਲੀਆ) - ਪਿੰਡ ਭਾਣੋ ਲੰਗਾ ਨੇੜੇ ਦੇਰ ਰਾਤ ਅਣਪਛਾਤੇ ਇਕ ਵਿਅਕਤੀ ਦੀ ਖੇਤਾਂ ਵਿਚੋਂ ਲਾਸ਼ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਭੁਪਿੰਦਰ ਸਿੰਘ...

Ad Position 21
repet_subhas-goyals [Copy P29]
ਅਜੀਤ ਡੈਸਕ 16-08-2025

ਕਪੂਰਥਲਾ, 16 ਅਗਸਤ (ਅਮਨਜੋਤ ਸਿੰਘ ਵਾਲੀਆ) - ਪਿੰਡ ਭਾਣੋ ਲੰਗਾ ਨੇੜੇ ਦੇਰ ਰਾਤ ਅਣਪਛਾਤੇ ਇਕ ਵਿਅਕਤੀ ਦੀ ਖੇਤਾਂ ਵਿਚੋਂ ਲਾਸ਼ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਭਾਣੋਲੰਗਾ ਗੇਟ ਨੇੜੇ ਖੇਤਾਂ ਵਿਚ ਪਈ ਹੈ, ਜਿਸ 'ਤੇ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲਿਆ।
ਮਿ੍ਤਕ ਵਿਅਕਤੀ ਕੋਲੋਂ ਕੋਈ ਵੀ ਪਹਿਚਾਣ ਪੱਤਰ ਨਹੀਂ ਮਿਲਿਆ, ਜਿਸ ਕਾਰਨ ਨੇੜਲੇ ਲੋਕਾਂ ਤੋਂ ਉਸਦੀ ਸ਼ਨਾਖ਼ਤ ਲਈ ਪੁੱਛਗਿੱਛ ਕੀਤੀ ਗਈ ਪਰ ਉਸਦੀ ਪਹਿਚਾਣ ਨਹੀਂ ਹੋ ਸਕੀ, ਜਿਸ 'ਤੇ ਲਾਸ਼ ਨੂੰ 72 ਘੰਟੇ ਵਾਸਤੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੀ ਕੰਧ ਤੋਂ ਡਿੱਗਣ ਕਾਰਨ ਹਵਾਲਾਤੀ ਜ਼ਖ਼ਮੀ ਅਗਲੀ ਖ਼ਬਰ ਦੋ ਧੜਿਆਂ ਵਿਚ ਚੱਲੀਆਂ ਗੋਲੀਆਂ ਦੌਰਾਨ 2 ਨੌਜਵਾਨ ਜਖ਼ਮੀ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਗੈਂਗਸਟਰ ਦਾ ਕੀਤਾ ਐਨਕਾਊਂਟਰ...
Ad Position 24