20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਕੇਂਦਰੀ ਜੇਲ੍ਹ ਦੀ ਕੰਧ ਤੋਂ ਡਿੱਗਣ ਕਾਰਨ ਹਵਾਲਾਤੀ ਜ਼ਖ਼ਮੀ

ਕਪੂਰਥਲਾ, 16 ਅਗਸਤ (ਅਮਨਜੋਤ ਸਿੰਘ ਵਾਲੀਆ) - ਕੇਂਦਰੀ ਜੇਲ੍ਹ ਵਿਚੋਂ ਇਕ ਹਵਾਲਾਤੀ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਨੇ...

Ad Position 21
No active advertisement
ਅਜੀਤ ਡੈਸਕ 16-08-2025

ਕਪੂਰਥਲਾ, 16 ਅਗਸਤ (ਅਮਨਜੋਤ ਸਿੰਘ ਵਾਲੀਆ) - ਕੇਂਦਰੀ ਜੇਲ੍ਹ ਵਿਚੋਂ ਇਕ ਹਵਾਲਾਤੀ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਨੇ ਦੱਸਿਆ ਕਿ ਪਵਨ ਪੁੱਤਰ ਸੋਮਨਾਥ ਜੋ ਕਿ ਕੇਂਦਰੀ ਜੇਲ੍ਹ ਵਿਚ ਬੰਦ ਹੈ, ਜਿਸ ਨੂੰ ਅੱਜ ਜ਼ਖ਼ਮੀ ਹਾਲਤ ਵਿਚ ਐਮਰਜੈਂਸੀ ਵਾਰਡ ਜੇਲ੍ਹ ਦੇ ਮੁਲਾਜ਼ਮਾਂ ਵਲੋਂ ਲਿਆਂਦਾ ਗਿਆ। ਮੁਲਾਜ਼ਮਾਂ ਨੇ ਦੱਸਿਆ ਕਿ ਹਵਾਲਾਤੀ ਕੇਂਦਰੀ ਜੇਲ੍ਹ ਦੀ ਕੰਧ ਤੋਂ ਡਿੱਗਣ ਕਾਰਨ ਉਸਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਸਨ, ਜਿਸ ਨੂੰ ਜੇਲ੍ਹ ਦੇ ਹਸਪਤਾਲ ਤੋਂ ਮੁੱਢਲੇ ਇਲਾਜ ਤੋਂ ਬਾਅਦ ਸਿਵਲ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿਸਦਾ ਇਲਾਜ ਜਾਰੀ ਹੈ। ਇਸ ਸੰਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ । 

Ad Position 22
No active advertisement
ਪਿਛਲੀ ਖ਼ਬਰ ਘੁਮਾਣ ਵਿਖੇ ਨਿਊ ਮਾਡਲ ਟਾਊਨ ਕਲੋਨੀ 'ਚ ਚੱਲੀਆਂ ਗੋਲੀਆਂ, ਲੋਕਾਂ ਚ ਦਹਿਸ਼ਤ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Ad Position 24