05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਵਿਧਾਇਕ ਕਾਲਾ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਲ ਹੋਏ ਵਰਕਰ

ਮਹਿਲ ਕਲਾਂ (ਬਰਨਾਲਾ), 17 ਅਗਸਤ (ਅਵਤਾਰ ਸਿੰਘ ਅਣਖੀ) - ਪਿੰਡ ਠੁੱਲੇਵਾਲ (ਬਰਨਾਲਾ) ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਵੱਡੀ ਗਿਣਤੀ 'ਚ ਵਰਕਰਾਂ...

Ad Position 21
repet_subhas-goyals [Copy P29]
ਅਜੀਤ ਡੈਸਕ 17-08-2025

ਮਹਿਲ ਕਲਾਂ (ਬਰਨਾਲਾ), 17 ਅਗਸਤ (ਅਵਤਾਰ ਸਿੰਘ ਅਣਖੀ) - ਪਿੰਡ ਠੁੱਲੇਵਾਲ (ਬਰਨਾਲਾ) ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਵੱਡੀ ਗਿਣਤੀ 'ਚ ਵਰਕਰਾਂ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿਲੋਂ ਦੀ ਹੇਠ ਕਾਂਗਰਸ ਚ ਸ਼ਾਮਲ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਕੀਤਾ। ਇਸ ਮੌਕੇ ਸਰਪੰਚ ਧਰਮ ਸਿੰਘ, ਪੰਚ ਜਸਪਾਲ ਸਿੰਘ ਫ਼ੌਜੀ, ਪਵਨ ਸਿੰਘ, ਰਣਕਾ ਸਿੰਘ, ਸੁਰਜੀਤ ਸਿੰਘ, ਜਰਨੈਲ ਸਿੰਘ, ਕਰਮ ਸਿੰਘ, ਗੱਗੀ ਸਿੰਘ, ਜੱਸੀ ਸਿੰਘ, ਜਗਤਾਰ ਸਿੰਘ ਔਲਖ, ਮੇਜਰ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋਏ । ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਾਰੇ ਆਗੂਆਂ, ਵਰਕਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਇਹ ਕਾਂਗਰਸ ਦੇ ਹਰੇਕ ਵਰਕਰ ਦੀ ਮਿਹਨਤ, ਲਗਨ ਦਾ ਨਤੀਜਾ ਹੈ। ਸਾਰੇ ਅਹੁਦੇਦਾਰਾਂ ਦੇ ਟੀਮ ਵਰਕ ਦੀ ਇਹ ਵੱਡੀ ਕਾਮਯਾਬੀ ਹੈ। ਉਨ੍ਹਾਂ ਕਿਹਾ ਕਿ ਲੋਕ ਅਸਲ ਬਦਲਾਅ ਵਜੋਂ ਕਾਂਗਰਸ ਨੂੰ ਸੱਤਾ ਵਿਚ ਦੇਖਣ ਲਈ ਉਤਾਂਵਲੇ ਹਨ। ਸਾਡੇ ਪਰਿਵਾਰ ਦਾ ਹਿੱਸਾ ਬਣੇ ਸਾਰੇ ਸਾਥੀਆਂ ਦਾ ਦਿਲੋਂ ਸਵਾਗਤ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਅਕਾਲੀ ਆਗੂ ਸਤਬੀਰ ਸਿੰਘ ਖੱਟੜਾ ਭਾਜਪਾ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਅਸੀਂ ਵੋਟ ਚੋਰੀ ਨੂੰ ਖ਼ਤਮ ਕਰਾਂਗੇ ਅਤੇ ਐਸਆਈਆਰ ਦੀ ਸੱਚਾਈ ਦਾ ਪਰਦਾਫਾਸ਼ ਕਰਾਂਗੇ - ਰਾਹੁਲ ਗਾਂਧੀ
Ad Position 24