04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ 'ਤੇ ਜਾਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 15 ਅਗਸਤ ਨੂੰ ਲਾਲ ਕਿਲ੍ਹੇ 'ਤੇ ਹੋ ਰਹੇ ਸਮਾਗਮ ਵਿਚ ਵਿਸ਼ੇਸ਼ ਸੱਦੇ ‘ਤੇ ਗਏ ...

Ad Position 21
repet_subhas-goyals [Copy P29]
ਅਜੀਤ ਡੈਸਕ 17-08-2025

ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 15 ਅਗਸਤ ਨੂੰ ਲਾਲ ਕਿਲ੍ਹੇ 'ਤੇ ਹੋ ਰਹੇ ਸਮਾਗਮ ਵਿਚ ਵਿਸ਼ੇਸ਼ ਸੱਦੇ ‘ਤੇ ਗਏ ਨਾਭਾ ਨੇੜਲੇ ਪਿੰਡ ਦੇ ਅੰਮ੍ਰਿਤਧਾਰੀ ਗੁਰਸਿੱਖ ਸਰਪੰਚ ਗੁਰਧਿਆਨ ਸਿੰਘ ਨੂੰ ਕਿਰਪਾਨ ਕਾਰਨ ਦਾਖ਼ਲ ਹੋਣ ਤੋਂ ਰੋਕਣ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਆਖਿਆ ਕਿ ਗੁਰਧਿਆਨ ਸਿੰਘ ਵਿਸ਼ੇਸ਼ ਸੱਦੇ ‘ਤੇ ਬੁਲਾਇਆ ਹੋਣ ਦੇ ਬਾਵਜੂਦ ਵੀ ਧਾਰਮਿਕ ਚਿੰਨ੍ਹ ਕਿਰਪਾਨ ਕਾਰਨ ਅੰਦਰ ਜਾਣ ਤੋਂ ਰੋਕਣਾ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਵਾਲਾ ਵਿਹਾਰ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪ੍ਰੰਤੂ ਦੇਸ਼ ਅਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਸਿੱਖਾਂ ਨਾਲ ਹਮੇਸ਼ਾ ਵਿਤਕਰੇ ਹੋ ਰਹੇ ਹਨ। ਦੇਸ਼ ਦੇ ਸੰਵਿਧਾਨ ਵਿਚ ਮਿਲੇ ਹੱਕਾਂ ਤੋਂ ਵੀ ਸਿੱਖਾਂ ਨੂੰ ਵਾਂਝਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਿਹੋ ਜਿਹਾ ਆਜ਼ਾਦੀ ਦਿਹਾੜਾ ਹੈ ਜਿਸ ਵਿਚ ਦੇਸ਼ ਦੇ ਬਸ਼ਿੰਦਿਆਂ ਨੂੰ ਆਪਣੀਆਂ ਧਾਰਮਿਕ ਪਰੰਪਰਾਵਾਂ ਨਿਭਾਉਣ ਤੋਂ ਵੀ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ 5 ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਜਿਸ ਨੂੰ ਸਿੱਖ ਕਦੇ ਵੀ ਜੁਦਾ ਨਹੀਂ ਕਰ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਖਾਂ ਨੂੰ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।  ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਨਾ ਕਰੇ।

Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਸਹਾਏ ਹਲਕੇ 'ਚ ਕਾਂਗਰਸ ਨੂੰ ਮਿਲਿਆ ਬੱਲ , ਕਈ ਪਿੰਡਾਂ ਦੇ ਲੋਕ ਕਾਂਗਰਸ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਐਸ.ਆਈ.ਆਰ. ਦੇ ਮੁੱਦੇ 'ਤੇ ਚੋਣ ਕਮਿਸ਼ਨ ਨੇ ਕੀਤੀਆਂ ਖੁੱਲ੍ਹ ਕੇ ਗੱਲਾਂ
Ad Position 24