03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਰਾਸ਼ਟਰੀ ਰਾਜਧਾਨੀ ਦੇ ਤਿੰਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 18 ਅਗਸਤ- ਅੱਜ ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਾਵਧਾਨੀ ਵਜੋਂ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ....

Ad Position 21
repet_subhas-goyals [Copy P29]
ਅਜੀਤ ਡੈਸਕ 18-08-2025

ਨਵੀਂ ਦਿੱਲੀ, 18 ਅਗਸਤ- ਅੱਜ ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਾਵਧਾਨੀ ਵਜੋਂ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਨ੍ਹਾਂ ਸਕੂਲਾਂ ਵਿਚ ਦਿੱਲੀ ਪਬਲਿਕ ਸਕੂਲ, ਮਾਡਰਨ ਕਾਨਵੈਂਟ ਅਤੇ ਸ਼੍ਰੀਰਾਮ ਸਕੂਲ ਸ਼ਾਮਿਲ ਹਨ। ਦਿੱਲੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 7 ਵਜੇ ਸਕੂਲ ਦੇ ਅੰਦਰ ਇਕ ਵਿਸਫੋਟਕ ਯੰਤਰ ਹੋਣ ਦੀ ਸੂਚਨਾ ਮਿਲੀ ਸੀ। ਦਿੱਲੀ ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਕਈ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਤੇ ਤਲਾਸ਼ੀ ਮੁਹਿੰਮ ਜਾਰੀ ਹੈ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜੁਲਾਈ ਵਿਚ, ਦਿੱਲੀ ਦੇ 20 ਤੋਂ ਵੱਧ ਸਕੂਲਾਂ ਨੂੰ ਈ.ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਪੁਲਿਸ ਦੇ ਅਨੁਸਾਰ, ਦਿੱਲੀ ਦੇ ਪੱਛਮੀ ਵਿਹਾਰ ਵਿਚ ਸਥਿਤ ਰਿਚਮੰਡ ਗਲੋਬਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਬੰਬ ਦੀ ਧਮਕੀ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਅਤੇ ਦਿੱਲੀ ਪੁਲਿਸ ਦੀ ਇਕ ਟੀਮ ਮੌਕੇ ’ਤੇ ਪਹੁੰਚ ਗਈ।

 

Ad Position 22
No active advertisement
ਪਿਛਲੀ ਖ਼ਬਰ ਐੱਨ.ਐਸ.ਕਿਉ.ਐੱਫ਼. ਵੋਕੇਸ਼ਨਲ ਅਧਿਆਪਕ ਫਰੰਟ ਵਲੋਂ 24 ਅਗਸਤ ਨੂੰ ਅਮਨ ਅਰੋੜਾ ਦੀ ਰਿਹਾਇਸ਼ ਘੇਰਨ ਦੀ ਚਿਤਾਵਨੀ ਅਗਲੀ ਖ਼ਬਰ ਰਾਵੀ ਦਰਿਆ ਵਿਚ ਵਧਿਆ ਪਾਣੀ ਦਾ ਪੱਧਰ, ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਲਿਆ ਹਾਲਾਤ ਦਾ ਜਾਇਜ਼...
Ad Position 24