03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਹੱਲ ਕਰਨ ਲਈ ਪ੍ਰਬੰਧਕ ਕਮੇਟੀ ਤੇ ਗਿਆਨੀ ਗੌਹਰ ਵਧਾਈ ਦੇ ਪਾਤਰ- ਜਥੇਦਾਰ ਗੜਗੱਜ

ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ....

Ad Position 21
repet_subhas-goyals [Copy P29]
ਅਜੀਤ ਡੈਸਕ 18-08-2025

ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਮਾਮਲੇ ਸੰਬੰਧੀ 14 ਜੁਲਾਈ 2025 ਨੂੰ ਪੰਜ ਸਿੰਘ ਸਾਹਿਬਾਨ ਵਲੋਂ ਹੋਏ ਆਦੇਸ਼ ਅਨੁਸਾਰ ਮਿਲ ਬੈਠ ਕੇ ਤੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਹੱਲ ਕਰ ਲਿਆ ਗਿਆ ਹੈ।

ਇਸ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਧਾਈ ਦੇ ਪਾਤਰ ਹਨ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬ-ਉੱਚਤਾ ਨੂੰ ਸਮਰਪਿਤ ਹੁੰਦਿਆਂ ਇਥੋਂ ਹੋਏ ਹੁਕਮਾਂ ਦੀ ਪਾਲਣਾ ਕਰਦਿਆਂ ਆਪਸੀ ਸੂਝ ਬੂਝ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਮੌਜੂਦਾ ਸਮਾਂ ਸਿੱਖ ਸ਼ਕਤੀ ਨੂੰ ਇਕਜੁੱਟ ਕਰਨ ਅਤੇ ਸਿੱਖ ਸੰਸਥਾਵਾਂ ਨੂੰ ਪੰਥਕ ਏਕਤਾ ਦੀ ਭਾਵਨਾ ਅਨੁਸਾਰ ਮਜ਼ਬੂਤ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦੇ ਪੰਜੇ ਤਖ਼ਤ ਸਾਹਿਬਾਨ ਦਾ ਪੰਥਕ ਮਾਮਲਿਆਂ ਵਿਚ ਆਪਸੀ ਤਾਲਮੇਲ ਅਤੇ ਇਕਸੁਰਤਾ ਹੈ।

Ad Position 22
No active advertisement
ਪਿਛਲੀ ਖ਼ਬਰ ਛੱਤੀਸਗੜ੍ਹ: ਨਕਸਲੀਆਂ ਵਲੋਂ ਆਈ.ਈ.ਡੀ. ਧਮਾਕਾ, ਇਕ ਜਵਾਨ ਸ਼ਹੀਦ ਅਗਲੀ ਖ਼ਬਰ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘਟਿਆ
Ad Position 24