03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਰਾਹਤ: ਨਵੀਂ ਭਰਤੀ ਤੱਕ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਰਹੇਗੀ ਜਾਰੀ

ਚੰਡੀਗੜ੍ਹ, 18 ਅਗਸਤ- ਪੰਜਾਬ ਸਰਕਾਰ ਨੂੰ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ...

Ad Position 21
repet_subhas-goyals [Copy P29]
ਅਜੀਤ ਡੈਸਕ 18-08-2025

ਚੰਡੀਗੜ੍ਹ, 18 ਅਗਸਤ- ਪੰਜਾਬ ਸਰਕਾਰ ਨੂੰ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀ ਉਸ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ, ਜਿਸ ਵਿਚ ਨਵੀਂ ਭਰਤੀ ਤੱਕ ਇਨ੍ਹਾਂ ਅਸਾਮੀਆਂ ’ਤੇ ਨਿਯੁਕਤੀ ਜਾਰੀ ਰੱਖਣ ਦੀ ਇਜਾਜ਼ਤ ਮੰਗੀ ਗਈ ਸੀ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੀਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਕਾਲਜਾਂ ਵਿਚ ਵਿਦਿਆਰਥੀਆਂ ਲਈ ਸਿੱਖਿਆ ਦੀ ਨਿਰੰਤਰਤਾ ਬਣੀ ਰਹੇਗੀ।

ਇਸ ਦੇ ਨਾਲ ਹੀ, ਪੰਜਾਬ ਸਰਕਾਰ 1158 ਭਰਤੀਆਂ ਨੂੰ ਬਚਾਉਣ ਲਈ ਇਕ ਸਮੀਖਿਆ ਪਟੀਸ਼ਨ ਦਾਇਰ ਕਰਨ ਦੀ ਪ੍ਰਕਿਰਿਆ ਵਿਚ ਹੈ ਅਤੇ ਆਪਣਾ ਪੱਖ ਮਜ਼ਬੂਤੀ ਨਾਲ ਰੱਖੇਗੀ।

ਦੱਸ ਦੇਈਏ ਕਿ 24 ਜੁਲਾਈ ਨੂੰ ਸੁਪਰੀਮ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ ਕਰ ਦਿੱਤੀ ਸੀ। ਅਜਿਹੀ ਸਥਿਤੀ ਵਿਚ, ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿਚ ਮੰਗ ਕੀਤੀ ਗਈ ਸੀ ਕਿ ਇਨ੍ਹਾਂ ਅਧਿਆਪਕਾਂ ਨੂੰ ਨਵੀਂ ਭਰਤੀ ਪ੍ਰਕਿਰਿਆ ਪੂਰੀ ਹੋਣ ਤੱਕ ਪੜ੍ਹਾਉਣ ਦੀ ਇਜਾਜ਼ਤ ਦਿੱਤੀ ਜਾਵੇ। ਸਿੱਖਿਆ ਮੰਤਰੀ ਦਾ ਦਾਅਵਾ ਹੈ ਕਿ ਸੁਪਰੀਮ ਕੋਰਟ ਨੇ ਇਸ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ।

 

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ 'ਚ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ 'ਤੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਵਲੋਂ ਚਰਚਾ, ਵਿਰੋਧੀਆਂ 'ਤੇ ਤੰਜ ਅਗਲੀ ਖ਼ਬਰ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਗਨੀਵ ਕੌਰ ਮਜੀਠੀਆ ਨੂੰ ਸੰਮਨ
Ad Position 24