02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਮੁੱਖ ਮੰਤਰੀ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਸਬ-ਡਵੀਜ਼ਨਲ ਪੱਧਰ ਦੇ ਹਸਪਤਾਲ ਦਾ ਉਦਘਾਟਨ

ਸ੍ਰੀ ਚਮਕੌਰ ਸਾਹਿਬ,18 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ 14 ਕਰੋੜ ਦੀ...

Ad Position 21
repet_subhas-goyals [Copy P29]
ਅਜੀਤ ਡੈਸਕ 18-08-2025

ਸ੍ਰੀ ਚਮਕੌਰ ਸਾਹਿਬ,18 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ 14 ਕਰੋੜ ਦੀ ਲਾਗਤ ਨਾਲ ਉਸਾਰੀ ਹਸਪਤਾਲ ਦੀ ਨਵੀਂ ਇਮਾਰਤ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਅੰਦਰ ਜਾ ਕੇ ਸਮੁੱਚੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਸੀ.ਐਮ. ਮਾਨ ਇਥੇ ਦੁਪਹਿਰ ਪੌਣੇ ਇਕ ਵਜੇ ਦੇ ਕਰੀਬ ਪੁੱਜੇ ਅਤੇ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਬੇਲਾ ਨਜ਼ਦੀਕ ਇਕੱਠ ਨੂੰ ਸੰਬੋਧਨ ਕਰਨ ਲਈ ਰਵਾਨਾ ਹੋ ਗਏ।

ਇਥੋਂ ਦੇ ਹਸਪਤਾਲ ਦੇ ਉਦਘਾਟਨ ਤੋਂ ਪਹਿਲਾਂ ਉਨ੍ਹਾਂ ਸਟੇਡੀਅਮ ਵਿਚ ਖੇਤ ਕਿੱਟਾਂ ਵੀ ਵੰਡੀਆਂ। ਹਸਪਤਾਲ ਦੇ ਉਦਘਾਟਨ ਦੌਰਾਨ ਮੀਡੀਆ ਜਾਂ ਆਮ ਵਿਅਕਤੀਆਂ ਨੂੰ ਅੰਦਰ ਨਹੀਂ ਵੜਨ ਦਿੱਤਾ ਗਿਆ। ਜਿਥੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਕੁਝ ਪਾਰਟੀ ਵਰਕਰਾਂ ਤੋਂ ਇਲਾਵਾ ਸਿਹਤ ਮੰਤਰੀ ਡਾ. ਬਲਵੀਰ ਸਿੰਘ, ਹਲਕਾ ਵਿਧਾਇਕ ਵੀ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਡੀ. ਆਈ. ਜੀ. ਨਾਨਕ ਸਿੰਘ ਦੀ ਅਗਵਾਈ ਹੇਠ ਕਾਸੋ ਅਭਿਆਨ ਅਗਲੀ ਖ਼ਬਰ ਲੋਕ ਸਭਾ 'ਚ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ 'ਤੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਵਲੋਂ ਚਰਚਾ, ਵਿਰੋਧੀਆਂ 'ਤੇ ਤੰਜ
Ad Position 24