02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

2 ਕਿਲੋ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀ ਗ੍ਰਿਫਤਾਰ

ਅਟਾਰੀ, (ਅੰਮ੍ਰਿਤਸਰ), 18 ਅਗਸਤ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਮਾਣਯੋਗ...

Ad Position 21
repet_subhas-goyals [Copy P29]
ਅਜੀਤ ਡੈਸਕ 18-08-2025

ਅਟਾਰੀ, (ਅੰਮ੍ਰਿਤਸਰ), 18 ਅਗਸਤ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ  ਦੀਆਂ ਹਦਾਇਤਾਂ ਅਨੁਸਾਰ ਮਨਿੰਦਰ ਸਿੰਘ ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਅਤੇ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਦੀ ਅਗਵਾਈ ਵਿਚ ਥਾਣਾ ਘਰਿੰਡਾ ਪੁਲਿਸ ਵਲੋਂ 2 ਕਿੱਲੋ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਰਮਜੀਤ ਸਿੰਘ ਤੇ ਮਹਾਨ ਸਿੰਘ ਦੇ ਪਾਕਿਸਤਾਨੀ ਨਸ਼ਾ ਸਮੱਗਲਰਾਂ ਨਾਲ ਲਿੰਕ ਹਨ ਅਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਇਧਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕਰਦੇ ਹਨ, ਜਿਸ ਉਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਪੁਲਿਸ ਵਲੋਂ ਪਿੰਡ ਅਟੱਲਗੜ੍ਹ, ਡਿਫੈਂਸ ਡਰੇਨ ਤੋਂ ਉਕਤ ਕਰਮਜੀਤ ਸਿੰਘ ਉਰਫ ਕਰਮਾ ਅਤੇ ਮਹਾਨ ਸਿੰਘ ਉਰਫ ਮੰਨੂ ਨੂੰ 2 ਕਿੱਲੋ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਕਤ ਵਿਅਕਤੀਆਂ ਖਿਲਾਫ ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਉਕਤ ਗ੍ਰਿਫਤਾਰ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਬਣੇ ਸੂਬੇ ਦੇ ਨਵੇਂ ਬਿਜਲੀ ਮੰਤਰੀ ਅਗਲੀ ਖ਼ਬਰ ਮਨੀ ਮਹੇਸ਼ ਯਾਤਰਾ 'ਚ 2 ਹੋਰ ਸ਼ਰਧਾਲੂਆਂ ਦੀ ਮੌਤ
Ad Position 24