01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣ ਕੇ ਮੈਂ ਪੰਥ ਦੀ ਸੇਵਾ ਕੀਤੀ -ਗਿਆਨੀ ਹਰਪ੍ਰੀਤ ਸਿੰਘ

ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ...

Ad Position 21
repet_subhas-goyals [Copy P29]
ਅਜੀਤ ਡੈਸਕ 18-08-2025

ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਸੰਬੰਧੀ ਦਿੱਤੀ ਪ੍ਰਤੀਕਿਰਿਆ ਬਾਰੇ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਬਣ ਕੇ ਮੈਂ ਪੰਥ ਦੀ ਸੇਵਾ ਹੀ ਕਰ ਰਿਹਾ ਹਾਂ।

ਗਿਆਨੀ ਹਰਪ੍ਰੀਤ ਸਿੰਘ ਅੱਜ ਪੰਜਾਬ ਦੇ ਬਜ਼ੁਰਗ ਸਿਆਸਤਦਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ ਸਿੰਘ ਅਜਨਾਲਾ ਦੇ ਸਥਾਨਕ ਸ਼ਹਿਰ 'ਚ ਸਥਿਤ ਗ੍ਰਹਿ ਵਿਖੇ ਨਵੀਂ ਬਣੀ ਪਾਰਟੀ ਦੀ ਮਜ਼ਬੂਤੀ ਲਈ ਕੀਤੀ ਭਰਵੀਂ ਮੀਟਿੰਗ ਵਿਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗੁਰੂ ਦੀ ਸੇਵਾ ਸਭ ਤੋਂ ਵੱਡੀ ਹੁੰਦੀ ਹੈ ਤੇ ਕਿਸੇ ਵਿਅਕਤੀ ਦੀ ਸੇਵਾ ਵੱਡੀ ਨਹੀਂ ਹੁੰਦੀ। ਇਸ ਮੀਟਿੰਗ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਵੋਟਾਂ ਦੀ ਰੰਜਿਸ਼ ਨੂੰ ਲੈ ਕੇ ਘਰ 'ਤੇ ਗੋਲੀਆਂ ਨਾਲ ਹਮਲਾ ਕਰਨ ਦੇ ਦੋਸ਼ ਅਗਲੀ ਖ਼ਬਰ ਸਹੁਰਿਆਂ ਵਲੋਂ ਤੰਗ-ਪ੍ਰੇਸ਼ਾਨ ਕਰਨ 'ਤੇ ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ
Ad Position 24