01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਅੱਤਵਾਦੀ ਸੰਗਠਨ ਬੀ.ਕੇ.ਆਈ. ਦੀ ਵੱਡੀ ਸਾਜਿਸ਼ ਨਾਕਾਮ

ਚੰਡੀਗੜ੍ਹ, 19 ਅਗਸਤ- ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਬੀ.ਕੇ.ਆਈ. (ਬੱਬਰ ਖਾਲਸਾ ਇੰਟਰਨੈਸ਼ਨਲ) ਮਾਡਿਊਲ ਦੇ ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਤੋਂ...

Ad Position 21
No active advertisement
ਅਜੀਤ ਡੈਸਕ 19-08-2025

ਚੰਡੀਗੜ੍ਹ, 19 ਅਗਸਤ- ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਬੀ.ਕੇ.ਆਈ. (ਬੱਬਰ ਖਾਲਸਾ ਇੰਟਰਨੈਸ਼ਨਲ) ਮਾਡਿਊਲ ਦੇ ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਕ ਵੱਡੀ ਅੱਤਵਾਦੀ ਘਟਨਾ ਨੂੰ ਟਾਲ ਦਿੱਤਾ ਹੈ। ਦੱਸ ਦੇਈਏ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਕੁਝ ਦਿਨ ਪਹਿਲਾਂ ਬੀ.ਕੇ.ਆਈ. ਨਾਲ ਜੁੜੇ ਅੱਤਵਾਦੀ ਰਿਤਿਕ ਨਰੋਲੀਆ ਅਤੇ ਰਾਜਸਥਾਨ ਦੇ ਕਿਸ਼ੋਰ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਵਾਂ ਤੋਂ ਪੁੱਛਗਿੱਛ ਤੋਂ ਬਾਅਦ ਹੋਰ ਪਹਿਲੂਆਂ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਅੱਤਵਾਦੀ ਘਟਨਾ ਵਿਚ ਵਰਤਿਆ ਗਿਆ ਹੈਂਡ ਗ੍ਰਨੇਡ ਬਰਾਮਦ ਕੀਤਾ।

ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਸੰਬੰਧੀ ਟਵੀਟ ਕਰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਰਿਤਿਕ ਨਰੋਲੀਆ ਅਤੇ ਰਾਜਸਥਾਨ ਦੇ ਇਕ ਨਾਬਾਲਗ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ’ਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਫੜਿਆ ਗਿਆ। ਇਨ੍ਹਾਂ ਵਿਚੋਂ ਵਿਸ਼ਵਜੀਤ ਨੂੰ ਕੋਲਕਾਤਾ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂ ਉਹ ਮਲੇਸ਼ੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦੋਂ ਕਿ ਜੈਕਸਨ ਨੂੰ ਨਕੋਦਰ ਤੋਂ ਫੜਿਆ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਕਾਰਨ ਹੀ ਹੈਂਡ ਗ੍ਰਨੇਡ ਦੀ ਬਰਾਮਦਗੀ ਸੰਭਵ ਹੋਈ।

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਇਹ ਪੂਰਾ ਮਾਡਿਊਲ ਕੈਨੇਡਾ ਸਥਿਤ ਬੀ.ਕੇ.ਆਈ. ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਅਤੇ ਅਜੇ ਗਿੱਲ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਦੋਸ਼ੀ ਵਿਸ਼ਵਜੀਤ ਅਤੇ ਜੈਕਸਨ ਨੇ ਜੁਲਾਈ ਦੇ ਆਖਰੀ ਹਫ਼ਤੇ ਆਪਣੇ ਸਾਥੀਆਂ ਦੀ ਮਦਦ ਨਾਲ ਬਿਆਸ ਤੋਂ ਦੋ ਹੈਂਡ ਗ੍ਰਨੇਡ ਖਰੀਦੇ ਸਨ।

ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋ ਗ੍ਰਨੇਡਾਂ ਵਿਚੋਂ ਇਕ ਨੂੰ ਇਸ ਮਾਡਿਊਲ ਦੇ ਹੋਰ ਮੈਂਬਰਾਂ ਨੇ ਲਗਭਗ 10 ਦਿਨ ਪਹਿਲਾਂ ਐਸ.ਬੀ.ਐਸ. ਨਗਰ ਵਿਚ ਇਕ ਸ਼ਰਾਬ ਦੀ ਦੁਕਾਨ ’ਤੇ ਧਮਾਕਾ ਕੀਤਾ ਸੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਨੈੱਟਵਰਕ ਲਗਾਤਾਰ ਸੂਬੇ ਵਿਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।

ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚੋਂ ਅੱਤਵਾਦ ਅਤੇ ਸੰਗਠਿਤ ਅਪਰਾਧ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਟਰੰਪ ਪ੍ਰਸ਼ਾਸਨ ਜ਼ੇਲੇਂਸਕੀ ਅਤੇ ਪੁਤਿਨ ਵਿਚਕਾਰ ਇਕ ਇਤਿਹਾਸਕ ਮੁਲਾਕਾਤ ਦੀ ਕਰ ਰਿਹੈ ਤਿਆਰੀ- ਅਮਰੀਕੀ ਵਿਦੇਸ਼ ਮੰਤਰੀ ਅਗਲੀ ਖ਼ਬਰ ਕਿਸਾਨਾਂ ਦੀਆਂ ਫ਼ਸਲਾਂ ਵਿਚ ਪੁੱਜਾ ਰਾਵੀ ਦਰਿਆ ਦਾ ਪਾਣੀ
Ad Position 24