01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਪ੍ਰਧਾਨ ਮੰਤਰੀ ਮੋਦੀ ਵਲੋਂ ਸਰਬਸੰਮਤੀ ਨਾਲ ਰਾਧਾਕ੍ਰਿਸ਼ਨਨ ਨੂੰ ਉਪ ਰਾਸ਼ਟਰਪਤੀ ਚੁਣਨ ਦੀ ਅਪੀਲ

ਨਵੀਂ ਦਿੱਲੀ, 19 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾਧਾਰੀ ਗੱਠਜੋੜ ਦੇ ਸੰਸਦ ਮੈਂਬਰਾਂ ਦੀ ਇਕ ਮੀਟਿੰਗ ਵਿਚ ਵਿਰੋਧੀ ਧਿਰ ਸਮੇਤ ਸਾਰੀਆਂ ਪਾਰਟੀਆਂ ਨੂੰ ਸਰਬਸੰਮਤੀ ਨਾਲ ਐਨ.ਡੀ.ਏ.....

Ad Position 21
No active advertisement
ਅਜੀਤ ਡੈਸਕ 19-08-2025

ਨਵੀਂ ਦਿੱਲੀ, 19 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾਧਾਰੀ ਗੱਠਜੋੜ ਦੇ ਸੰਸਦ ਮੈਂਬਰਾਂ ਦੀ ਇਕ ਮੀਟਿੰਗ ਵਿਚ ਵਿਰੋਧੀ ਧਿਰ ਸਮੇਤ ਸਾਰੀਆਂ ਪਾਰਟੀਆਂ ਨੂੰ ਸਰਬਸੰਮਤੀ ਨਾਲ ਐਨ.ਡੀ.ਏ. ਦੇ ਉਪ ਰਾਸ਼ਟਰਪਤੀ ਉਮੀਦਵਾਰ ਸੀ. ਪੀ. ਰਾਧਾਕ੍ਰਿਸ਼ਨਨ ਨੂੰ ਚੁਣਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਦੇ ਜਨਤਕ ਸੇਵਾ ਜੀਵਨ ਦੀ ਵੀ ਪ੍ਰਸ਼ੰਸਾ ਕੀਤੀ।

ਪ੍ਰਧਾਨ ਮੰਤਰੀ ਮੋਦੀ ਅਤੇ ਕਈ ਭਾਜਪਾ ਸਹਿਯੋਗੀਆਂ ਸਮੇਤ ਚੋਟੀ ਦੇ ਨੇਤਾਵਾਂ ਨੇ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਰਾਧਾਕ੍ਰਿਸ਼ਨਨ ਦਾ ਸਵਾਗਤ ਕੀਤਾ।

ਰਾਧਾਕ੍ਰਿਸ਼ਨਨ ਦੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸੰਭਾਵਨਾ ਹੈ।

ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੋਦੀ ਨੇ ਆਪਣੇ ਸੰਬੋਧਨ ਵਿਚ ਵੱਖ-ਵੱਖ ਪਾਰਟੀਆਂ, ਖਾਸ ਕਰਕੇ ਵਿਰੋਧੀ ਧਿਰ ਨੂੰ ਰਾਧਾਕ੍ਰਿਸ਼ਨਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸਰਬਸੰਮਤੀ ਨਾਲ ਚੁਣਿਆ ਜਾਵੇ।

ਰਿਜੀਜੂ ਨੇ ਕਿਹਾ ਕਿ ਰਾਧਾਕ੍ਰਿਸ਼ਨਨ (67) ਨੇ ਕਿਸੇ ਵੀ ਵਿਵਾਦ ਜਾਂ ਦਾਗ਼ ਤੋਂ ਦੂਰ ਇਕ ਸਾਦਾ ਜੀਵਨ ਬਤੀਤ ਕੀਤਾ ਹੈ, ਇਸ ਲਈ ਉਪ ਰਾਸ਼ਟਰਪਤੀ ਵਜੋਂ ਉਨ੍ਹਾਂ ਦੀ ਚੋਣ ਪੂਰੇ ਦੇਸ਼ ਲਈ ਖੁਸ਼ੀ ਦੀ ਗੱਲ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਚਿੱਟੀ ਸਿੰਘਪੁਰਾ ’ਚ ਸ਼ਹੀਦ ਹੋਏ 35 ਸਿੱਖਾਂ ਦੇ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਵਿਚ- ਜਥੇਦਾਰ ਗੜਗੱਜ ਅਗਲੀ ਖ਼ਬਰ ਹਸਪਤਾਲ ’ਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ
Ad Position 24