01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਚਿੱਟੀ ਸਿੰਘਪੁਰਾ ’ਚ ਸ਼ਹੀਦ ਹੋਏ 35 ਸਿੱਖਾਂ ਦੇ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਵਿਚ- ਜਥੇਦਾਰ ਗੜਗੱਜ

ਅੰਮ੍ਰਿਤਸਰ, 19 ਅਗਸਤ (ਜਸਵੰਤ ਸਿੰਘ ਜੱਸ) -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਸ਼ਮੀਰ ਵਾਦੀ ਦੇ ਅਨੰਤਨਾਗ ਜ਼ਿਲ੍ਹੇ ਦੇ ਪਿੰਡ....

Ad Position 21
No active advertisement
ਅਜੀਤ ਡੈਸਕ 19-08-2025

ਅੰਮ੍ਰਿਤਸਰ, 19 ਅਗਸਤ (ਜਸਵੰਤ ਸਿੰਘ ਜੱਸ) -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਸ਼ਮੀਰ ਵਾਦੀ ਦੇ ਅਨੰਤਨਾਗ ਜ਼ਿਲ੍ਹੇ ਦੇ ਪਿੰਡ ਚਿੱਟੀ ਸਿੰਘਪੁਰਾ ਵਿਖੇ ਰਹਿੰਦੇ ਸਿੱਖਾਂ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਪਿੰਡ ਵਿਚ 20 ਮਾਰਚ 2000 ਨੂੰ ਕਤਲ ਕੀਤੇ ਗਏ 35 ਨਿਰਦੋਸ਼ ਸਿੱਖਾਂ ਦੀ ਸੰਗਤ ਵਲੋਂ ਬਣਾਈ ਗਈ ਯਾਦਗਾਰ ਤੇ ਤਸਵੀਰਾਂ ਵੀ ਦੇਖੀਆਂ ਅਤੇ ਉਹ ਕੰਧ ਵੀ ਦੇਖੀ, ਜਿਸ ਨਾਲ ਲਗਾ ਕਿ ਇਨ੍ਹਾਂ ਸਿੱਖਾਂ ਨੂੰ ਗੋਲੀਆਂ ਦਾ ਸ਼ਿਕਾਰ ਬਣਾਇਆ ਗਿਆ ਸੀ।


ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਦੁਖਦਾਈ ਹਾਦਸੇ ਨੇ ਨਾ ਸਿਰਫ਼ ਕਸ਼ਮੀਰ ਦੇ ਸਿੱਖਾਂ ਨੂੰ, ਸਗੋਂ ਪੂਰੀ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਕੀਤੇ ਗਏ ਸਿੱਖਾਂ ਦੇ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ ਅਤੇ ਇਸ ਘਟਨਾ ਦਾ ਸੱਚ ਅੱਜ ਤੱਕ ਸਾਹਮਣੇ ਨਹੀਂ ਆ ਸਕਿਆ ਹੈ, ਜੋ ਕਿ ਸਰਕਾਰ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ। ਦੁੱਖ ਦੀ ਗੱਲ ਹੈ ਕਿ ਅੱਜ ਤੱਕ ਇਸ ਕਤਲ-ਏ-ਆਮ ਦੇ ਦੋਸ਼ੀ ਬੇਨਕਾਬ ਨਹੀਂ ਕੀਤੇ ਗਏ ਅਤੇ ਨਾ ਹੀ ਸਜ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਗੋਲੀਆਂ ਦੇ ਨਿਸ਼ਾਨ ਅੱਜ ਵੀ ਗਵਾਹੀ ਦੇ ਰਹੇ ਹਨ ਕਿ ਸਿੱਖ ਕੌਮ ਘੱਟ ਗਿਣਤੀ ਵਿਚ ਹੋਣ ਦੇ ਬਾਵਜੂਦ ਕਿਵੇਂ ਵਾਰ-ਵਾਰ ਨਿਸ਼ਾਨਾ ਬਣਾਈ ਗਈ।


ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਸਿੱਖਾਂ ਨੇ ਇੰਨਾ ਤਸ਼ੱਦਦ ਝੱਲਣ ਦੇ ਬਾਵਜੂਦ ਵੀ ਆਪਣੀ ਜ਼ਮੀਨ ਨਹੀਂ ਛੱਡੀ ਅਤੇ ਅੱਜ ਵੀ ਸਿੱਖ ਇਸ ਧਰਤੀ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਨਾਲ ਚੜ੍ਹਦੀ ਕਲਾ ਨਾਲ ਰਹਿ ਰਹੇ ਹਨ, ਲੇਕਿਨ ਸਰਕਾਰਾਂ ਇਨ੍ਹਾਂ ਦੇ ਹੱਕ ਹਕੂਕ ਦੱਬ ਰਹੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਚਿੱਟੀ ਸਿੰਘਪੁਰਾ ਦੀ ਘਟਨਾ ਸਾਨੂੰ ਇਹ ਸਿੱਖਿਆ ਦਿੰਦੀ ਹੈ ਕਿ ਜੇ ਸਿੱਖ ਕੌਮ ਏਕਤਾ ਨਾਲ ਖੜ੍ਹੇ ਤਾਂ ਕਿਸੇ ਵੀ ਚੁਣੌਤੀ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ। ਇਸ ਦੌਰਾਨ ਪਿੰਡ ਦੀ ਸੰਗਤ ਵਲੋਂ ਗੁਰਦੁਆਰਾ ਸਾਹਿਬ ਵਿਖੇ ਸੰਧਿਆ ਵੇਲੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਰਬਾਣੀ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਵਿਸ਼ੇਸ਼ ਤੌਰ ’ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਦੁੱਖ-ਦਰਦ ਸਾਂਝਾ ਕੀਤਾ। ਜਥੇਦਾਰ ਗੜਗੱਜ ਨੇ ਸ਼ਹੀਦਾਂ ਦੀ ਯਾਦ ਸੰਭਾਲਣ ਲਈ ਪਿੰਡ ਵਾਸੀ ਸਰਕਾਰੀ ਅਧਿਆਪਕ ਗਿਆਨੀ ਰਜਿੰਦਰ ਸਿੰਘ ਅਤੇ ਨੌਜਵਾਨ ਸਭਾ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਕੰਜ਼ਰਵੇਟਿਵ ਨੇਤਾ ਪੀਅਰ ਪੋਲੀਵਰ ਨੇ ਜਿੱਤੀ ਉਪ ਚੋਣ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਸਰਬਸੰਮਤੀ ਨਾਲ ਰਾਧਾਕ੍ਰਿਸ਼ਨਨ ਨੂੰ ਉਪ ਰਾਸ਼ਟਰਪਤੀ ਚੁਣਨ ਦੀ ਅਪੀਲ
Ad Position 24