31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਧਨੌਲਾ ਦਾ ਏ. ਐਸ. ਆਈ. ਸੁਖਦੇਵ ਸਿੰਘ ਤੇ ਉਸ ਦਾ ਮਿੱਤਰ ਰਿਸ਼ਵਤ ਲੈਂਦੇ ਕਾਬੂ

ਧਨੌਲਾ, (ਬਰਨਾਲਾ), 19 ਅਗਸਤ (ਜਤਿੰਦਰ ਸਿੰਘ ਧਨੌਲਾ)- ਪੰਜਾਬ ਵਿਜੀਲੈਂਸ ਨੇ ਵੱਡੀ ਕਾਰਵਾਈ ਕਰਦਿਆਂ ਧਨੌਲਾ ਪੁਲਿਸ ਸਟੇਸ਼ਨ ਦੇ ਥਾਣੇਦਾਰ ਨੂੰ ਰਿਸ਼ਵਤ ਸਮੇਤ ਗਿ੍ਰਫ਼ਤਾਰ ਕਰਨ ਦਾ...

Ad Position 21
No active advertisement
ਅਜੀਤ ਡੈਸਕ 19-08-2025

ਧਨੌਲਾ, (ਬਰਨਾਲਾ), 19 ਅਗਸਤ (ਜਤਿੰਦਰ ਸਿੰਘ ਧਨੌਲਾ)- ਪੰਜਾਬ ਵਿਜੀਲੈਂਸ ਨੇ ਵੱਡੀ ਕਾਰਵਾਈ ਕਰਦਿਆਂ ਧਨੌਲਾ ਪੁਲਿਸ ਸਟੇਸ਼ਨ ਦੇ ਥਾਣੇਦਾਰ ਨੂੰ ਰਿਸ਼ਵਤ ਸਮੇਤ ਗਿ੍ਰਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।


ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਦਈ ਜੋਗਾ ਸਿੰਘ ਵਾਸੀ ਬਡਬਰ ਨੇ ਵਿਜੀਲੈਂਸ ਦਫ਼ਤਰ ਬਰਨਾਲਾ ਦੇ ਧਿਆਨ ਵਿਚ ਰਿਸ਼ਵਤਖੋਰੀ ਦਾ ਮਾਮਲਾ ਲਿਆਂਦਾ ਸੀ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਧਨੌਲਾ ’ਚ ਤਾਇਨਾਤ ਥਾਣੇਦਾਰ ਸੁਖਦੇਵ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋਗਾ ਸਿੰਘ ਦੇ ਪੁੱਤਰ ਨਿਰਮਲ ਸਿੰਘ ਦੇ ਖਿਲਾਫ਼ ਐਨ. ਡੀ. ਪੀ. ਐਸ. ਦਾ ਇਕ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ’ਤੇ ਧਨੌਲਾ ਪੁਲਿਸ ਨੇ ਉਨ੍ਹਾਂ ਦੇ ਘਰ ਛਾਪੇਮਾਰੀ ਕਰਕੇ ਪਰਿਵਾਰ ਦੇ ਤਿੰਨ ਮੋਬਾਈਲ ਆਪਣੇ ਕਬਜ਼ੇ ਵਿਚ ਲੈ ਲਏ ਸੀ। ਹਾਲਾਂਕਿ, ਨਿਰਮਲ ਸਿੰਘ ਖਿਲਾਫ਼ ਦਰਜ ਕੀਤੇ ਗਏ ਮਾਮਲੇ ਵਿਚ ਉਕਤ ਮੋਬਾਈਲ ਫੋਨਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਸੀ।

ਪਰਿਵਾਰ ਵਲੋਂ ਪੁਲਿਸ ਤੋਂ ਮੋਬਾਇਲ ਵਾਪਸ ਮੰਗੇ ਜਾ ਰਹੇ ਸੀ, ਜਿਸ ’ਤੇ ਏ.ਐਸ.ਆਈ. ਸੁਖਦੇਵ ਸਿੰਘ ਨੇ ਰਿਸ਼ਵਤ ਦੇ ਤੌਰ ’ਤੇ 10,000 ਰੁਪਏ ਮੰਗੇ ਸਨ ਤੇ ਸੌਦਾ 8000 ਰੁਪਏ ਵਿੱਚ ਤੈਅ ਹੋ ਗਿਆ ਸੀ। ਉਨ੍ਹਾਂ ਦੇ ਪਿੰਡ ਦੇ ਹੀ ਇਕ ਸਤਵਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਬਡਬਰ ਨੇ ਥਾਣੇਦਾਰ ਨੂੰ ਰਿਸ਼ਵਤ ਦਿਵਾਉਣ ਵਿਚ ਵਿਚੋਲਗੀ ਦਾ ਰੋਲ ਅਦਾ ਕੀਤਾ ਸੀ, ਜਿਸ ਨੂੰ ਵੀ ਵਿਜੀਲੈਂਸ ਨੇ ਥਾਣੇਦਾਰ ਨਾਲ ਹੀ ਗਿ੍ਰਫ਼ਤਾਰ ਕਰ ਲਿਆ ਹੈ। ਵਿਜੀਲੈਂਸ ਨੇ ਦੱਸਿਆ ਕਿ ਪੁਲਿਸ ਨਾਲ ਰਿਸ਼ਵਤ ਦਿਵਾਉਣ ਦੀ ਵਿਚੋਲਗੀ ਕਰਨ ਵਾਲੇ ਸਤਵਿੰਦਰ ਸਿੰਘ ਖਿਲਾਫ਼ ਪਹਿਲਾਂ ਵੀ ਇਕ ਵਿਚੋਲਗੀ ਦਾ ਹੀ ਮਾਮਲਾ ਦਰਜ ਹੈ। ਵਿਜੀਲੈਂਸ ਬਿਊਰੋ ਬਰਨਾਲਾ ਨੇ ਏ.ਐਸ.ਆਈ. ਸੁਖਦੇਵ ਸਿੰਘ ਤੇ ਉਸ ਦੇ ਨਿੱਜੀ ਸਾਥੀ ਸਤਵਿੰਦਰ ਸਿੰਘ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਮਜੀਠੀਆ ਨਾਲ ਨਹੀਂ ਕਰ ਰਹੀ ਕੋਈ ਧੱਕੇਸ਼ਾਹੀ- ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਏਸ਼ੀਆ ਕੱਪ ਲਈ ਹੋਇਆ ਭਾਰਤੀ ਕ੍ਰਿਕਟ ਟੀਮ ਦਾ ਐਲਾਨ
Ad Position 24