29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਦਿੱਲੀ ਦੀ ਮੁੱਖ ਮੰਤਰੀ ’ਤੇ ਜਨ ਸੁਣਵਾਈ ਦੌਰਾਨ ਹਮਲਾ

ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਘਟਨਾ ਦਿੱਲੀ ਦੇ ਮੁੱਖ ਮੰਤਰੀ ਹਾਊਸ ਵਿਚ ਵਾਪਰੀ। ਮੁੱਖ ਮੰਤਰੀ ਰੇਖਾ...

Ad Position 21
No active advertisement
ਅਜੀਤ ਡੈਸਕ 20-08-2025

ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਘਟਨਾ ਦਿੱਲੀ ਦੇ ਮੁੱਖ ਮੰਤਰੀ ਹਾਊਸ ਵਿਚ ਵਾਪਰੀ। ਮੁੱਖ ਮੰਤਰੀ ਰੇਖਾ ਸੀ.ਐਮ. ਹਾਊਸ ਵਿਚ ਜਨਤਕ ਸੁਣਵਾਈ ਕਰ ਰਹੀ ਸੀ। ਇਸ ਦੌਰਾਨ ਇਕ 35 ਸਾਲਾ ਵਿਅਕਤੀ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ਭਾਰਤੀ ਜਨਤਾ ਪਾਰਟੀ ਨੇ ਇਸ ਪੂਰੀ ਘਟਨਾ ਦੀ ਨਿੰਦਾ ਕੀਤੀ ਹੈ। ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਹਫਤਾਵਾਰੀ ਜਨਤਕ ਸੁਣਵਾਈ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਹ ਮਾਮਲਾ ਪੁਲਿਸ ਜਾਂਚ ਵਿਚ ਸਾਹਮਣੇ ਆਵੇਗਾ।

ਮੀਡੀਆ ਰਿਪੋਰਟਾਂ ਅਨੁਸਾਰ, ਰੇਖਾ ਗੁਪਤਾ ਨੂੰ ਥੱਪੜ ਮਾਰਿਆ ਗਿਆ ਹੈ।

ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਨੇ ਕਿਹਾ ਕਿ ਇਕ 35 ਸਾਲਾ ਵਿਅਕਤੀ ਜਨਤਕ ਸੁਣਵਾਈ ਵਿਚ ਆਇਆ ਸੀ। ਉਸ ਨੇ ਮੁੱਖ ਮੰਤਰੀ ਨੂੰ ਕੁਝ ਦਸਤਾਵੇਜ਼ ਦਿੱਤੇ। ਇਸ ਤੋਂ ਬਾਅਦ, ਕੁਝ ਝਗੜਾ ਹੋਇਆ। ਉਸਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਪਾਰਟੀ ਦਾ ਕੰਮ ਹੋ ਸਕਦਾ ਹੈ, ਜੋ ਹਤਾਸ਼ ਹੋ ਗਈ ਹੈ।

 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ’ਤੇ ਹਮਲਾ ਵਿਰੋਧੀਆਂ ਦੀ ਹੈ ਸਾਜਿਸ਼- ਮਨਜਿੰਦਰ ਸਿੰਘ ਸਿਰਸਾ ਅਗਲੀ ਖ਼ਬਰ ਕਾਰੋਬਾਰੀ ਪ੍ਰਿੰਕਲ ਲੁਧਿਆਣਾ ਗ੍ਰਿਫ਼ਤਾਰ
Ad Position 24